02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਹੁਸ਼ਿਆਰਪੁਰ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਵਲੋਂ ਹੜਤਾਲ ਜਾਰੀ

Ad Position 21
No active advertisement
ਅਜੀਤ ਡੈਸਕ 14-05-2026
• ਦਫ਼ਤਰ 'ਤੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੇ ਟੰਗੇ ਪੁਤਲੇ
ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਹੁਸ਼ਿਆਰਪੁਰ ਦੇ ਸਫ਼ਾਈ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਪਿਛਲੇ ਛੇ ਦਿਨਾਂ ਤੋਂ ਲਗਾਤਾਰ ਹੜਤਾਲ ਕੀਤੀ ਜਾ ਰਹੀ ਹੈ | ਇਸੇ ਕੜੀ ਤਹਿਤ ਹੁਸ਼ਿਆਰਪੁਰ ਵਿਖੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਰੋਸ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਪੁਤਲੇ ਨਗਰ ਨਿਗਮ ਦੀ ਇਮਾਰਤ 'ਤੇ ਟੰਗ ਦਿੱਤੇ | ਇਸ ਮੌਕੇ ਸਫ਼ਾਈ ਕਰਮਚਾਰੀ ਯੂਨੀਅਨ ਪ੍ਰਧਾਨ ਕਰਨਜੋਤ ਆਦੀਆ ਦੱਸਿਆ ਕਿ ਉਹ ਜਾਇਜ਼ ਮੰਗਾਂ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ 'ਚ ਆਈ 'ਆਪ' ਸਰਕਾਰ ਹੁਣ ਵਾਅਦੇ ਤੋਂ ਮੁਨਕਰ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਕਰੀਬ 4 ਸਾਲ ਤੋਂ ਵੱਧ ਦਾ ਕਾਰਜਕਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕਿਸੇ ਵੀ ਕੱਚੇ ਕਾਮੇ ਨੂੰ ਪੱਕਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਸਫ਼ਾਈ ਸੇਵਕਾਂ ਅਤੇ ਹੋਰ ਮੁਲਾਜ਼ਮਾਂ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਸੇਵਾਵਾਂ ਦਿੱਤੀਆਂ | ਸਰਕਾਰ ਨੇ ਉਸ ਸਮੇਂ ਸਿਰਫ਼ ਇਕ 'ਸਿਰੋਪਾਓ' ਪਾ ਕੇ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ, ਪਰ ਕੋਈ ਵੀ ਠੋਸ ਵਿੱਤੀ ਸਹੂਲਤ ਜਾਂ ਸੇਵਾ ਸੁਰੱਖਿਆ ਪ੍ਰਦਾਨ ਨਹੀਂ ਕੀਤੀ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਤਲਵਾੜਾ ਨਗਰ ਕੌਂਸਲ ਦੇ ਦਰਜਾਚਾਰ ਠੇਕਾ ਕਰਮਚਾਰੀਆਂ ਵਲੋਂ ਦਿੱਤਾ ਜਾ ਰਿਹਾ ਧਰਨਾ 7ਵੇਂ ਦਿਨ 'ਚ ਦਾਖ਼ਲ ਅਗਲੀ ਖ਼ਬਰ 17 ਮਈ ਦੇ ਮੁੱਖ ਮੰਤਰੀ ਨਿਵਾਸ ਵੱਲ ਰੋਸ ਮਾਰਚ ਲਈ ਲਾਮਬੰਦੀ ਮੁਹਿੰਮ ਜਾਰੀ
Ad Position 24