02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਤਲਵਾੜਾ ਨਗਰ ਕੌਂਸਲ ਦੇ ਦਰਜਾਚਾਰ ਠੇਕਾ ਕਰਮਚਾਰੀਆਂ ਵਲੋਂ ਦਿੱਤਾ ਜਾ ਰਿਹਾ ਧਰਨਾ 7ਵੇਂ ਦਿਨ 'ਚ ਦਾਖ਼ਲ

Ad Position 21
No active advertisement
ਅਜੀਤ ਡੈਸਕ 14-05-2026
ਤਲਵਾੜਾ, 13 ਮਈ (ਐਚ.ਐਸ.ਮਿੱਠੂ)- ਮਿਊਾਸੀਪਲ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਤਲਵਾੜਾ ਨਗਰ ਕੌਂਸਲ ਦੇ ਦਰਜਾ ਚਾਰ ਠੇਕਾ ਆਧਾਰਿਤ ਮੁਲਾਜ਼ਮਾਂ ਵੱਲੋਂ ਸ਼ੁਰੂ ਕੀਤਾ ਸੰਘਰਸ਼ ਅੱਜ ਸੱਤਵੇਂ ਦਿਨ ਵਿਚ ਦਾਖਲ ਹੋ ਗਿਆ ਹੈ | ਜਿਸ ਵਿਚ ਸਫ਼ਾਈ ਸੇਵਕ, ਡਰਾਈਵਰ, ਮਾਲੀ, ਸੇਵਾਦਾਰ, ਡਾਟਾ ਐਂਟਰੀ ਓਪਰੇਟਰ, ਇਲੈਕਟਰੀਸ਼ਨ ਆਦਿ ਨੇ ਸਰਕਾਰ ਅਤੇ ਪ੍ਰਸ਼ਾਸਨ ਦੇ ਅੜੀਅਲ ਵਤੀਰੇ ਤੋਂ ਨਾਰਾਜ਼ ਮੁਲਾਜ਼ਮਾਂ ਨੇ ਅੱਜ ਨਗਰ ਕੌਂਸਲ ਦਫ਼ਤਰ ਦੇ ਸਾਹਮਣੇ ਵਿਸ਼ਾਲ ਰੋਸ ਧਰਨਾ ਦਿੱਤਾ ਅਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਯੂਨੀਅਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਤਨਖ਼ਾਹਾਂ ਵਿਚ ਵਾਧਾ ਕਰਨ ਵਰਗੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਸਿਰਫ਼ ਗੱਲਾਂ ਰਾਹੀਂ ਭਰੋਸੇ ਦੇ ਕੇ ਸਮਾਂ ਟਪਾ ਰਹੀ ਹੈ, ਜਦਕਿ ਜ਼ਮੀਨੀ ਪੱਧਰ 'ਤੇ ਮੁਲਾਜ਼ਮਾਂ ਦੀ ਭਲਾਈ ਲਈ ਕੁੱਝ ਨਹੀਂ ਕੀਤਾ ਗਿਆ | ਮੁਲਾਜ਼ਮਾਂ ਨੇ ਸਪਸ਼ਟ ਕੀਤਾ ਕਿ ਜਿੰਨਾ ਚਿਰ ਉਨ੍ਹਾਂ ਦੀਆਂ ਮੰਗਾਂ ਦਾ ਠੋਸ ਹੱਲ ਨਹੀਂ ਨਿਕਲਦਾ, ਉਦੋਂ ਤੱਕ ਹੜਤਾਲ ਜਾਰੀ ਰਹੇਗੀ ਅਤੇ ਆਉਣ ਵਾਲੇ ਦਿਨਾਂ ਵਿਚ ਅੰਦੋਲਨ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਧਰਨੇ ਦੌਰਾਨ ਦੀਪਕ ਕੁਮਾਰ, ਸੁਨੀਲ ਕੁਮਾਰ, ਸਾਹਿਲ ਮਹਿਤਾ, ਵਿਨੋਦ, ਸੰਦੀਪ ਕੁਮਾਰ, ਰੋਹਿਤ ਠਾਕੁਰ, ਕਮਲ, ਬਲਵੀਰ ਕੌਰ, ਜੋਤੀ ਮਦਾਨ, ਗੁਰਵਿੰਦਰ ਕੌਰ, ਮਿਥੁਨ, ਪੰਕਜ ਅਤੇ ਹੋਰ ਕਈ ਸਾਥੀਆਂ ਨੇ ਸ਼ਮੂਲੀਅਤ ਕਰਕੇ ਆਪਣੀ ਇੱਕਜੁੱਟਤਾ ਦਾ ਸਬੂਤ ਦਿੱਤਾ | ਕਰਮਚਾਰੀਆਂ ਵੱਲੋਂ ਕੀਤੀ ਹੜਤਾਲ ਕਰਕੇ ਸ਼ਹਿਰ ਵਿਚ ਸਫ਼ਾਈ ਅਤੇ ਹੋਰ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਦਰਸ਼ਨ ਅਕਾਦਮੀ ਦਸੂਹਾ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਹੁਸ਼ਿਆਰਪੁਰ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਵਲੋਂ ਹੜਤਾਲ ਜਾਰੀ
Ad Position 24