ਭੰਗਾਲਾ, 13 ਮਈ (ਬਲਵਿੰਦਰਜੀਤ ਸਿੰਘ ਸੈਣੀ)-ਗਲੋਬਲ ਪਬਲਿਕ ਸਕੂਲ ਰੰਗਾ (ਭੰਗਾਲਾ) ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ 12ਵੀਂ ਜਮਾਤ ਨਾਨ ਮੈਡੀਕਲ ਦੀ ਵਿਦਿਆਰਥਣ ਨਿਧੀ ਮਹਾਜਨ ਨੇ 93 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚ ਪਹਿਲਾ ਸਥਾਨ ਹਾਸਲ ਕੀਤਾ, ਮੈਡੀਕਲ ਦੀ ਕੋਮਲ ਅਤੇ ਕ੍ਰਿਸ਼ਮਦੀਪ ਨੇ 88 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਕਾਮਰਸ ਦੀ ਗਰਿਮਾ ਨੇ 87 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕਰਕੇ ਮਾਤਾ ਪਿਤਾ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ | ਸਕੂਲ ਦੇ ਚੇਅਰਮੈਨ ਦਵਿੰਦਰ ਸਿੰਘ, ਸਿੱਖਿਆ ਸਲਾਹਕਾਰ ਸ਼ੇਰ ਸਿੰਘ, ਸਮੂਹ ਕਮੇਟੀ ਮੈਂਬਰ ਅਤੇ ਪਿ੍ੰਸੀਪਲ ਰਾਜੀਵ ਰਾਣਾ ਨੇ ਇਸ ਸ਼ਾਨਦਾਰ ਉਪਲਬਧੀ ਦੇ ਲਈ ਵਿਦਿਆਰਥੀਆਂ ਅਤੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |