ਹਾਜੀਪੁਰ, 13 ਮਈ (ਜੋਗਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਸ਼ਹੀਦ ਬਲਬੀਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਘਗਵਾਲ ਦੀ ਵਿਦਿਆਰਥਣ ਕਸ਼ਿਸ਼ ਪੁੱਤਰੀ ਦਲਜੀਤ ਸਿੰਘ ਨੇ 500 ਅੰਕਾਂ ਚੋਂ 585 ਅੰਕ ਹਾਸਲ ਕਰਕੇ 97 ਫ਼ੀਸਦੀ ਮੈਰਿਟ ਸੂਚੀ 'ਚ ਨਾਂਅ ਦਰਜ ਕਰਕੇ ਆਪਣੇ ਸਕੂਲ ਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਦੀਪਕ ਸ਼ਰਮਾ ਨੇ ਕਿਹਾ ਕਿ ਇਹ ਬੱਚਿਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਬੱਚਿਆਂ ਨੂੰ ਵਧਾਈ ਦਿੱਤੀ ਤੇ ਉੱਜਵਲ ਭਵਿੱਖ ਲਈ ਸ਼ੁੱਭ ਕਾਮਨਾ ਦਿੱਤੀ | ਇਸ ਮੌਕੇ ਸਕੂਲ ਇੰਚਾਰਜ ਵਿਜੇ ਕੁਮਾਰ, ਬਸਾਖਾ ਸਿੰਘ, ਪਰਮਜੀਤ ਸਿੰਘ, ਅਜੇ ਸਲਾਰੀਆ, ਮਨਜੀਤ ਸਿੰਘ ਤੇ ਪ੍ਰਦੀਪ ਸਿੰਘ ਹਾਜ਼ਰ ਸਨ |