02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਵਿਧਾਇਕ ਜਿੰਪਾ ਨੇ ਸੜਕਾਂ ਦੇ ਪੈਚ ਵਰਕ ਤੇ ਨਿਰਮਾਣ ਕਾਰਜਾਂ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਨੈਸ਼ਨਲ ਹਾਈਵੇ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 14-05-2026
ਹੁਸ਼ਿਆਰਪੁਰ, 13 ਮਈ (ਨਰਿੰਦਰ ਸਿੰਘ ਬੱਡਲਾ)-ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ ਵਿਚ ਸੜਕਾਂ ਦੀ ਖ਼ਰਾਬ ਹਾਲਤ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ਵਿਚ ਜਲੰਧਰ-ਹੁਸ਼ਿਆਰਪੁਰ ਨੈਸ਼ਨਲ ਹਾਈਵੇ ਅਤੇ ਊਨਾ ਰੋਡ ਨੈਸ਼ਨਲ ਹਾਈਵੇ ਨਾਲ ਸਬੰਧਿਤ ਵੱਖ-ਵੱਖ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ ਕਾਰਜਾਂ ਦੀ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ ਕੀਤੀ | ਮੀਟਿੰਗ ਵਿਚ ਲੋਕ ਨਿਰਮਾਣ ਵਿਭਾਗ (ਨੈਸ਼ਨਲ ਹਾਈਵੇ ਡਿਵੀਜ਼ਨ), ਨੈਸ਼ਨਲ ਹਾਈਵੇ ਅਥਾਰਿਟੀ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਭਾਗ ਲਿਆ | ਮੀਟਿੰਗ ਦੌਰਾਨ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੰਦਿਆਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ ਅਤੇ ਸੜਕ ਮੁਰੰਮਤ ਕੰਮਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਤੋਂ ਪਹਿਲਾਂ ਸਾਰੇ ਮੁੱਖ ਮਾਰਗ ਪੂਰੀ ਤਰ੍ਹਾਂ ਆਵਾਜਾਈ ਯੋਗ ਬਣਾਏ ਜਾਣ ਤਾਂ ਜੋ ਆਮ ਲੋਕਾਂ, ਵਪਾਰੀਆਂ ਅਤੇ ਯਾਤਰੀਆਂ ਨੂੰ ਆਵਾਜਾਈ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ | ਲੋਕ ਨਿਰਮਾਣ ਵਿਭਾਗ ਨੈਸ਼ਨਲ ਹਾਈਵੇ ਡਿਵੀਜ਼ਨ ਦੇ ਅਧਿਕਾਰੀਆਂ ਨੇ ਵਿਧਾਇਕ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੰਜਰਬਾਗ ਤੋਂ ਚੌਹਾਲ ਤੱਕ ਪੈਚ ਵਰਕ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ, ਜਦਕਿ ਅੰਬੇ ਵੈਲੀ ਰੋਡ 'ਤੇ ਮੁਰੰਮਤ ਦਾ ਕੰਮ ਤੇਜ਼ੀ ਨਾਲ ਜਾਰੀ ਹੈ | ਇਸ ਤੋਂ ਇਲਾਵਾ ਕੇ.ਐਫ.ਸੀ ਚੌਂਕ ਤੋਂ ਪ੍ਰਭਾਤ ਚੌਂਕ ਤੱਕ ਸੜਕ ਦੇ ਪੈਚ ਵਰਕ ਦਾ ਕੰਮ ਵੀਰਵਾਰ ਤੱਕ ਮੁਕੰਮਲ ਕਰ ਲਿਆ ਜਾਵੇਗਾ | ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਨਿਰਧਾਰਿਤ ਸਮੇਂ ਅੰਦਰ ਸਾਰੇ ਕੰਮ ਗੁਣਵੱਤਾ ਮਾਪਦੰਡਾਂ ਅਨੁਸਾਰ ਪੂਰੇ ਕੀਤੇ ਜਾਣਗੇ | ਮੀਟਿੰਗ ਵਿਚ ਊਨਾ ਰੋਡ ਨੈਸ਼ਨਲ ਹਾਈਵੇ ਨਾਲ ਸਬੰਧਿਤ ਕੰਮਾਂ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ | ਅਧਿਕਾਰੀਆਂ ਨੇ ਦੱਸਿਆ ਕਿ ਬਜਵਾੜਾ ਭੱਠਾ ਚੌਕ ਤੋਂ ਹਿਮਾਚਲ ਸਰਹੱਦ ਤੱਕ ਪੈਚ ਵਰਕ ਦਾ ਕੰਮ ਪੂਰਾ ਕਰਵਾ ਦਿੱਤਾ ਗਿਆ ਹੈ | ਇਸ 'ਤੇ ਵਿਧਾਇਕ ਜਿੰਪਾ ਨੇ ਹਦਾਇਤਾਂ ਦਿੰਦਿਆਂ ਕਿਹਾ ਕਿ ਹਿਮਾਚਲ ਸਰਹੱਦ ਦੇ ਨੇੜੇ ਸੜਕ ਕਿਨਾਰੇ ਬਰਮ ਅਤੇ ਡੰਗਿਆਂ ਨੂੰ ਮਜ਼ਬੂਤ ਕਰਨ ਦਾ ਕੰਮ ਵੀ ਤਰਜੀਹ ਦੇ ਆਧਾਰ 'ਤੇ ਕੀਤਾ ਜਾਵੇ | ਇਸ ਦੌਰਾਨ ਵਿਧਾਇਕ ਜਿੰਪਾ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਪ੍ਰਭਾਤ ਚੌਕ ਵਿਚ ਸੜਕ ਹੇਠਾਂ ਹੋ ਰਹੀ ਪਾਣੀ ਦੀ ਲੀਕੇਜ ਦੀ ਸਮੱਸਿਆ ਨੂੰ ਤੁਰੰਤ ਠੀਕ ਕਰਨ ਦੇ ਨਿਰਦੇਸ਼ ਦਿੱਤੇ | ਮੀਟਿੰਗ ਵਿਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵਿਧਾਇਕ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਗਈਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਤਰਜੀਹ ਦੇ ਆਧਾਰ 'ਤੇ ਕੀਤਾ ਜਾਵੇਗਾ | ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਸੜਕ ਮੁਰੰਮਤ ਅਤੇ ਨਿਰਮਾਣ ਕਾਰਜਾਂ ਵਿਚ ਗੁਣਵੱਤਾ ਅਤੇ ਸਮੇਂ ਦੀ ਪਾਬੰਦੀ ਯਕੀਨੀ ਬਣਾਈ ਜਾਵੇ | ਇਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ ਪਰਮਪ੍ਰੀਤ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਗੁਰਮੀਤ ਸਿੰਘ, ਐਕਸੀਅਨ ਨਗਰ ਨਿਗਮ ਕੁਲਦੀਪ ਸਿੰਘ, ਹਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਿੱਕੁਚੱਕ-ਦਾਤਾਰਪੁਰ ਨੂੰ ਜਾਣ ਵਾਲੀ ਸੜਕ ਦੀ ਹਾਲਤ ਲੰਮੇ ਸਮੇਂ ਤੋਂ ਖਸਤਾ, ਲੋਕ ਪ੍ਰੇਸ਼ਾਨ ਅਗਲੀ ਖ਼ਬਰ ਸੀ.ਬੀ.ਐਸ.ਈ. ਨਤੀਜਾ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ 12ਵੀਂ ਦਾ ਨਤੀਜਾ 100 ਫ਼ੀਸਦੀ ਪਾਸ ਦਰ ਨਾਲ ਸ਼ਾਨਦਾਰ ਰਿਹ...
Ad Position 24