02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਿੱਕੁਚੱਕ-ਦਾਤਾਰਪੁਰ ਨੂੰ ਜਾਣ ਵਾਲੀ ਸੜਕ ਦੀ ਹਾਲਤ ਲੰਮੇ ਸਮੇਂ ਤੋਂ ਖਸਤਾ, ਲੋਕ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 14-05-2026
ਹਾਜੀਪੁਰ, 13 ਮਈ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਦੇ ਨਿੱਕੁਚੱਕ ਮੋੜ ਤੋਂ ਅੱਗੇ ਦਾਤਾਰਪੁਰ ਨੂੰ ਜਾਣ ਵਾਲੀ ਸੰਪਰਕ ਸੜਕ ਜੋ ਨਿੱਕੁਚੱਕ ਦੀ ਆਬਾਦੀ 'ਚੋਂ ਗੁਜ਼ਰਦੀ ਹੈ ਤੇ ਇਸ ਸੜਕ 'ਤੇ ਸਰਕਾਰੀ ਸਕੂਲ ਸਥਿਤ ਹੈ | ਇਸ ਸੜਕ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ ਜੋ ਪਿਛਲੇ ਕਰੀਬ 5 ਸਾਲਾਂ ਤੋਂ ਇਸ ਸਥਿਤੀ 'ਚ ਹੈ ਪਰ ਸੰਬੰਧਿਤ ਵਿਭਾਗ ਇਸ ਨੂੰ ਅਣਗੌਲਿਆ ਕਰ ਰਿਹਾ ਹੈ, ਜਿਸ ਕਰਕੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸੜਕ 'ਤੇ ਦੋ ਗੁਰੂ ਘਰ ਸਥਿਤ ਹਨ ਜੋ ਲੋਕ ਨਤਮਸਤਕ ਹੋਣ ਲਈ ਜਾਂਦੇ ਹਨ, ਉਨ੍ਹਾਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਸੜਕ 'ਤੇ ਪਏ ਵੱਡੇ-ਵੱਡੇ ਟੋਏ ਹੋਣ ਕਰਕੇ ਵਰਖਾ ਹੋਣ ਉਪਰੰਤ ਇਨ੍ਹਾਂ 'ਚ ਪਾਣੀ ਭਰ ਜਾਂਦਾ ਹੈ, ਜਿਸ ਕਰਕੇ ਕਈ ਦੋ ਪਹੀਆ ਵਾਹਨ ਚਾਲਕ ਹਾਦਸੇ ਦਾ ਸ਼ਿਕਾਰ ਹੋ ਚੁੱਕੇ ਹਨ | ਰਾਹਗੀਰਾਂ ਦਾ ਕਹਿਣਾ ਹੈ ਕਿ ਇਹ ਸੜਕ ਪਿਛਲੇ ਲੰਬੇ ਸਮੇਂ ਤੋ ਖ਼ਰਾਬ ਹੈ ਅਸੀਂ ਕਈ ਪਾਰ ਸੰਬੰਧਿਤ ਵਿਭਾਗ ਦੇ ਧਿਆਨ 'ਚ ਲਿਆਉਂਦਾ ਹੈ ਪਰ ਇਸ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ | ਇਸ ਸੜਕ ਤੋਂ ਰੋਜ਼ਾਨਾ ਗੁਜ਼ਰਨ ਵਾਲੇ ਜਗਦੀਪ ਸਿੰਘ ਗੇਰਾ, ਬੀਬੀ ਸਮਿੱਤਰ ਕੌਰ, ਬੀਬੀ ਦਲਜੀਤ ਕੌਰ ਸਮਾਜ ਸੇਵਕਾ, ਜਗਜੀਤ ਸਿੰਘ, ਦਵਿੰਦਰ ਸਿੰਘ ਆਦਿ ਨੇ ਸੰਬੰਧਿਤ ਵਿਭਾਗ ਤੋਂ ਮੰਗ ਕੀਤੀ ਕਿ ਲੋਕਾਂ ਦੀ ਦਿੱਕਤਾਂ ਨੂੰ ਦੇਖਦੇ ਹੋਏ ਇਸ ਸੜਕ ਦਾ ਨਿਰਮਾਣ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ 'ਚ ਕੌਮਾਂਤਰੀ ਨਰਸਿੰਗ ਦਿਵਸ ਮਨਾਇਆ ਅਗਲੀ ਖ਼ਬਰ ਵਿਧਾਇਕ ਜਿੰਪਾ ਨੇ ਸੜਕਾਂ ਦੇ ਪੈਚ ਵਰਕ ਤੇ ਨਿਰਮਾਣ ਕਾਰਜਾਂ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਨੈਸ਼ਨਲ ਹਾਈਵੇ ਤੇ...
Ad Position 24