02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਐਸ. ਕੇ. ਐਮ. ਵਲੋਂ ਗਵਰਨਰ ਹਾਊਸ ਵੱਲ ਮਾਰਚ ਕੱਲ੍ਹ -ਗੁਰਾਇਆ

Ad Position 21
No active advertisement
ਅਜੀਤ ਡੈਸਕ 14-05-2026
ਟਾਂਡਾ ਉੜਮੁੜ, 13 ਮਈ (ਦੀਪਕ ਬਹਿਲ)-ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਤੇ ਜਨਰਲ ਸਕੱਤਰ ਪਿ੍ਥਪਾਲ ਸਿੰਘ ਗੁਰਾਇਆ ਵਲੋਂ ਇਕ ਪੈੱ੍ਰਸ ਬਿਆਨ ਰਾਹੀਂ ਦੱਸਿਆ ਗਿਆ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ 'ਚੋਂ ਪੰਜਾਬ ਦੀ ਸਥਾਈ ਮੈਂਬਰੀ ਦਾ ਹੱਕ ਖੋਣ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ 15 ਮਈ ਨੂੰ ਗਵਰਨਰ ਹਾਊਸ ਵੱਲ ਮਾਰਚ ਕੀਤਾ ਜਾਵੇਗਾ | ਦੁਆਬਾ ਕਿਸਾਨ ਕਮੇਟੀ ਪੰਜਾਬ ਤੇ ਸਾਰੀਆਂ ਜਥੇਬੰਦੀਆਂ ਅਤੇ ਆਗੂ ਵਰਕਰ ਸਾਹਿਬਾਨ ਯਾਦਵਿੰਦਰਾ ਪਬਲਿਕ ਸਕੂਲ ਦੇ ਸਾਹਮਣੇ ਫ਼ੇਜ਼ ਅੱਠ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਨੇਚਰ ਪਾਰਕ 'ਚ ਇਕੱਠੇ ਹੋਣਗੇ ਅਤੇ ਉਥੋਂ ਗਵਰਨਰ ਹਾਊਸ ਵੱਲ ਮਾਰਚ ਕਰਨਗੇ | ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ 'ਚ ਪਾਣੀ ਪੰਜਾਬ ਦੇ ਪਾਣੀਆਂ ਦਾ ਮਸਲਾ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕਰਨ, ਪੰਜਾਬ ਪੁਨਰਗਠਨ ਐਕਟ ਦੀਆਂ ਵਿਤਕਰੇ ਪੂਰਨ ਧਰਾਵਾਂ ਇਕੱਤਰ 79 ਅਤੇ 80 ਨੂੰ ਰੱਦ ਕਰਨ, ਪੰਜਾਬ ਦੇ ਪਾਣੀਆਂ ਸਬੰਧੀ ਕੀਤੇ ਸਾਰੇ ਗੈਰ ਅਸੂਲੀ ਸਮਝੌਤੇ ਨੂੰ ਪੀਣ ਵਾਲਾ ਸਾਫ਼ ਪਾਣੀ ਅਤੇ ਹਰ ਘਰ ਨੂੰ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ, ਡੈਮ ਸੇਫ਼ਟੀ ਐਕਟ ਅਤੇ ਜਲ ਸੋਧ ਐਕਟ ਰੱਦ ਕਰਨ ਅਤੇ ਦੂਸ਼ਿਤ ਪਾਣੀ ਨਹਿਰਾਂ ਦਰਿਆਵਾਂ ਵਿਚ ਪੈਣ ਨੂੰ ਸਜ਼ਾ ਯੋਗ ਅਪਰਾਧ ਐਲਾਨੇ ਜਾਣ ਸ਼ਾਮਿਲ ਹਨ | ਇਸ ਤੋਂ ਇਲਾਵਾ ਚੰਡੀਗੜ੍ਹ ਤੇ ਪੰਜਾਬ ਯੂਨੀਵਰਸਿਟੀ ਪੰਜਾਬ ਨੂੰ ਸੌਂਪਣ ਦੀ ਵੀ ਮੰਗ ਕੀਤੀ ਜਾਵੇਗੀ | ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਮੈਂਬਰਾਂ ਨੂੰ ਬੇਨਤੀ ਹੈ ਕਿ 15 ਮਈ ਨੂੰ ਚੰਡੀਗੜ੍ਹ ਵੱਲ ਮਾਰਚ ਕੀਤਾ ਜਾਣਾ ਹੈ ਵੱਧ ਤੋਂ ਵੱਧ ਉਥੇ ਪਹੁੰਚਣ ਦੀ ਕਿ੍ਪਾਲਤਾ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਦਸੂਹਾ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਨਵੀਂ ਮਜ਼ਬੂਤੀ, ਤਰੁਣ ਮੰਨੂੰ ਖੁੱਲਰ ਦਾ ਸਨਮਾਨ ਅਗਲੀ ਖ਼ਬਰ ਪ੍ਰੋ. ਸੁਰੇਸ਼ ਸੇਠ ਦੀ ਪੁਸਤਕ 'ਮੁਰਦਾ ਬਸਤੀਆਂ ਤੋਂ ਉੱਠਦੀਆਂ ਜ਼ਿੰਦਾ ਆਵਾਜ਼ਾਂ' ਦਾ ਵਿਮੋਚਨ
Ad Position 24