02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਦਸੂਹਾ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਨਵੀਂ ਮਜ਼ਬੂਤੀ, ਤਰੁਣ ਮੰਨੂੰ ਖੁੱਲਰ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 14-05-2026
ਦਸੂਹਾ, 13 ਮਈ (ਕੌਸ਼ਲ)–ਵਿਧਾਨ ਸਭਾ ਹਲਕਾ ਦਸੂਹਾ ਦੀ ਰਾਜਨੀਤੀ ਵਿਚ ਆਮ ਆਦਮੀ ਪਾਰਟੀ ਲਗਾਤਾਰ ਆਪਣਾ ਆਧਾਰ ਮਜ਼ਬੂਤ ਕਰਦੀ ਨਜ਼ਰ ਆ ਰਹੀ ਹੈ | ਹਾਲ ਹੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਨੌਜਵਾਨ ਆਗੂ ਤਰੁਣ ਮੰਨੂੰ ਖੁੱਲਰ ਦਾ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਸਨਮਾਨ ਕੀਤਾ | ਇਹ ਸਨਮਾਨ ਸਮਾਗਮ ਸੀਨੀਅਰ ਆਗੂ ਜਗਮੋਹਣ ਸਿੰਘ ਘੁੰਮਣ ਦੀ ਅਗਵਾਈ ਹੇਠ ਕਰਵਾਇਆ | ਸਮਾਗਮ ਦੌਰਾਨ ਜਗਮੋਹਣ ਸਿੰਘ ਘੁੰਮਣ ਨੇ ਤਰੁਣ ਮੰਨੂੰ ਖੁੱਲਰ ਨੂੰ ਸਿਰੋਪਾਓ ਪਾ ਕੇ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਆਮ ਆਦਮੀ ਪਾਰਟੀ ਨਾਲ ਜੁੜਨਾ ਪਾਰਟੀ ਲਈ ਬਹੁਤ ਹੀ ਖ਼ੁਸ਼ੀ ਤੇ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਤਰੁਣ ਮੰਨੂੰ ਖੁੱਲਰ ਵਰਗੇ ਪੜ੍ਹੇ-ਲਿਖੇ ਤੇ ਸਰਗਰਮ ਨੌਜਵਾਨਾਂ ਦੇ ਪਾਰਟੀ ਵਿਚ ਆਉਣ ਨਾਲ ਦਸੂਹਾ ਹਲਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਤਰੁਣ ਮੰਨੂੰ ਖੁੱਲਰ ਨੇ ਪਾਰਟੀ ਹਾਈਕਮਾਨ ਅਤੇ ਸਥਾਨਕ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜੇ ਹਨ | ਸਨਮਾਨ ਸਮਾਗਮ ਦੌਰਾਨ ਬਿੰਦੂ ਘੁੰਮਣ, ਅਮਰਪ੍ਰੀਤ ਸਿੰਘ ਸੋਨੂੰ ਖ਼ਾਲਸਾ, ਸਤਪਾਲ ਸਿੰਘ, ਪਰਮਜੀਤ ਸਿੰਘ, ਦਿਨੇਸ਼ ਠਾਕੁਰ, ਸੁੱਚਾ ਸਿੰਘ ਅਤੇ ਸਾਬੀ ਫੱਤਨਚੱਕ ਸਮੇਤ ਕਈ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ | ਸਮਾਗਮ ਦੌਰਾਨ ਵਰਕਰਾਂ ਵਿਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਪਾਰਟੀ ਦੇ ਹੱਕ 'ਚ ਨਾਅਰੇਬਾਜ਼ੀ ਵੀ ਕੀਤੀ ਗਈ | ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਨੌਜਵਾਨਾਂ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਦਸੂਹਾ ਹਲਕੇ 'ਚ ਹੋਰ ਮਜ਼ਬੂਤ ਹੋਵੇਗੀ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰੇਗੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੀਰਮਪੁਰ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਐਸ. ਕੇ. ਐਮ. ਵਲੋਂ ਗਵਰਨਰ ਹਾਊਸ ਵੱਲ ਮਾਰਚ ਕੱਲ੍ਹ -ਗੁਰਾਇਆ
Ad Position 24