ਗੜ੍ਹਸ਼ੰਕਰ, 13 ਮਈ (ਧਾਲੀਵਾਲ)-ਪੀ. ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੀਰਮਪੁਰ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਹੈੱਡ ਮਾਸਟਰ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਸਕੂਲ ਦੇ 44 ਵਿਦਿਆਰਥੀਆਂ ਨੇ ਦਸਵੀਂ ਜਮਾਤ ਦੀ ਪ੍ਰੀਖਿਆ 'ਚ ਭਾਗ ਲਿਆ ਸੀ ਜਿਸ ਵਿਚੋਂ 2 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ, 4 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਉਨ੍ਹਾਂ ਦੱਸਿਆ ਕਿ ਨਤੀਜੇ ਵਿਚ ਜਸਪ੍ਰੀਤ ਪੁੱਤਰੀ ਹਰਬਿਲਾਸ ਨੇ 82 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਹਰਸਿਮਰਨ ਕੌਰ ਪੁੱਤਰ ਅਜਮੇਰ ਲਾਲ ਨੇ 81 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਪ੍ਰੀਤੀ ਪੁੱਤਰੀ ਸੁਰੇਸ਼ ਨੇ 79 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਉਨ੍ਹਾਂ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਪ੍ਰਾਪਤੀ ਦਾ ਸਿਹਤਾ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਮਿਹਨਤ ਦੇ ਨਾਲ-ਨਾਲ ਹਰਦੇਵ ਸਿੰਘ ਕਾਹਮਾ ਅਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨੂੰ ਜਾਂਦਾ ਹੈ | ਉਨ੍ਹਾਂ ਸਮੂਹ ਵਿਦਿਆਰਥੀਆਂ ਤੇ ਸਟਾਫ਼ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ |