02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਡੀ. ਏ. ਵੀ. ਕਾਲਜ 'ਚ ਕੰਟੀਨ ਦੇ ਨਵੀਨੀਕਰਨ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 14-05-2026
ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ)-ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦੀ ਕੰਟੀਨ ਦਾ ਨਵੀਨੀਕਰਨ ਕਰਨ ਉਪਰੰਤ ਉਦਘਾਟਨ ਕੀਤਾ | ਇਸ ਮੌਕੇ ਕਾਲਜ ਮੈਨੇਜਿੰਗ ਕਮੇਟੀ ਪ੍ਰਧਾਨ ਡਾ. ਅਨੂਪ ਕੁਮਾਰ ਨੇ ਕਿਹਾ ਕਿ ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਹਮੇਸ਼ਾ ਆਪਣੇ ਵਿਦਿਆਰਥੀਆਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੀ ਸ਼ਖ਼ਸੀਅਤ ਤੇ ਸਿਹਤ ਦੇ ਸਰਬਪੱਖੀ ਵਿਕਾਸ ਦੀ ਗੱਲ ਕਰਦਾ ਹੈ | ਇਸ ਮੌਕੇ ਕਾਲਜ ਪਿ੍ੰਸੀਪਲ (ਪ੍ਰੋ.) ਡਾ. ਵਿਨੈ ਕੁਮਾਰ ਨੇ ਕਿਹਾ ਕਿ ਕੁੱਝ ਸਮੇਂ ਤੋਂ ਕੰਟੀਨ ਬਿਲਡਿੰਗ 'ਚ ਕੁੱਝ ਸੁਧਾਰ ਦੀ ਗੁੰਜਾਇਸ਼ ਦਿਖਾਈ ਦੇ ਰਹੀ ਸੀ, ਇਸੇ ਨੂੰ ਧਿਆਨ 'ਚ ਰੱਖਦਿਆਂ ਕੰਟੀਨ ਦਾ ਫ਼ਰਨੀਚਰ ਆਦਿ ਬਦਲ ਕੇ ਪੇਂਟ ਕਰਵਾ ਕੇ ਨਵੀਨੀਕਰਨ ਕੀਤਾ | ਕਾਲਜ ਵਿਦਿਆਰਥੀਆਂ ਦੀ ਐਸੋਸੀਏਸ਼ਨ ਨੇ ਸਮੁੱਚੀ ਕਾਲਜ ਮੈਨੇਜਿੰਗ ਕਮੇਟੀ ਤੇ ਕਾਲਜ ਪਿ੍ੰਸੀਪਲ ਦਾ ਇਸ ਕਾਰਜ ਲਈ ਧੰਨਵਾਦ ਕੀਤਾ | ਇਸ ਮੌਕੇ ਕਾਲਜ ਰਜਿਸਟਰਾਰ ਮੰਜ਼ੀਲ ਕੁਮਾਰ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ | ਮੈਨੇਜਿੰਗ ਕਮੇਟੀ ਸਕੱਤਰ ਆਰ. ਐਮ. ਭੱਲਾ ਨੇ ਆਪਣੇ ਸੰਦੇਸ਼ 'ਚ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੂੰ ਇਸ ਕਾਰਜ ਦੀ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸਹਿਕਾਰੀ ਸਭਾਵਾਂ ਦੀ ਕਰਜ਼ਾ ਹੱਦ ਵਧਾਉਣ ਦਾ ਨੋਟੀਫ਼ਿਕੇਸ਼ਨ ਵਾਪਸ ਲੈਣਾ ਮੰਦਭਾਗਾ-ਗੇਰਾ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੀਰਮਪੁਰ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24