02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪੰਜਾਬ ਸਰਕਾਰ ਵਲੋਂ ਸਹਿਕਾਰੀ ਸਭਾਵਾਂ ਦੀ ਕਰਜ਼ਾ ਹੱਦ ਵਧਾਉਣ ਦਾ ਨੋਟੀਫ਼ਿਕੇਸ਼ਨ ਵਾਪਸ ਲੈਣਾ ਮੰਦਭਾਗਾ-ਗੇਰਾ

Ad Position 21
No active advertisement
ਅਜੀਤ ਡੈਸਕ 14-05-2026
ਹਾਜੀਪੁਰ, 13 ਮਈ (ਜੋਗਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕੋਆਪਰੇਟਿਵ ਸੁਸਾਇਟੀਆਂ ਦੀਆਂ ਨਵੀਆਂ ਵਧੀਆ ਹੋਈਆਂ ਕਰਜ਼ ਹੱਦਾਂ ਦਾ ਨੋਟੀਫ਼ਿਕੇਸ਼ਨ ਵਾਪਸ ਲੈਣਾ ਮੰਦਭਾਗਾ ਹੈ | ਇਹ ਪ੍ਰਗਟਾਵਾ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਤੇ ਟਕਸਾਲੀ ਆਗੂ ਜਥੇਦਾਰ ਕਿਰਪਾਲ ਸਿੰਘ ਗੇਰਾ ਨੇ ਕੀਤਾ | ਇਨ੍ਹਾਂ ਕਿਹਾ ਕਿ ਇਸ ਕਾਰਵਾਈ ਨਾਲ ਕਿਸਾਨਾਂ ਦੇ ਹੱਕਾਂ ਤੇ ਸਿੱਧਾ ਡਾਕਾ ਵੱਜਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜਾਰੀ ਕੀਤੀ ਗਈਆਂ ਹਦਾਇਤਾਂ ਨੂੰ ਵਾਪਸ ਲੈਣਾ ਕਿਸਾਨਾਂ ਤੇ ਸਹਿਕਾਰੀ ਸੇਵਾਵਾਂ ਦੇ ਮੁਲਾਜ਼ਮਾਂ ਦੇ ਅਧਿਕਾਰਾਂ ਨੂੰ ਕੁਚਲਨ ਦੇ ਬਰਾਬਰ ਹੈ | ਜਥੇ. ਕਿਰਪਾਲ ਸਿੰਘ ਗੇਰਾ ਨੇ ਕਿਹਾ ਕਿ ਮਹਿੰਗਾਈ ਤੇ ਵੱਧ ਰਹੇ ਖੇਤੀ ਖ਼ਰਚਿਆਂ ਨੂੰ ਦੇਖਦੇ ਹੋਏ ਕਿਸਾਨਾਂ ਦਾ ਪ੍ਰਤੀ ਏਕੜ ਕਰਜ਼ਾ ਹੱਦ ਵਧਾਉਣਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਵਧੀ ਹੋਈ ਕਰਜ਼ਾ ਹੱਦ ਨੂੰ ਮੁੜ ਬਹਾਲ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਨੇ ਕਲਾਸਰੂਮ ਪ੍ਰਬੰਧਨ 'ਤੇ ਇਨ-ਹਾਊਸ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਡੀ. ਏ. ਵੀ. ਕਾਲਜ 'ਚ ਕੰਟੀਨ ਦੇ ਨਵੀਨੀਕਰਨ ਦਾ ਉਦਘਾਟਨ
Ad Position 24