02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਨੇ ਕਲਾਸਰੂਮ ਪ੍ਰਬੰਧਨ 'ਤੇ ਇਨ-ਹਾਊਸ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 14-05-2026
ਮੁਕੇਰੀਆਂ, 13 ਮਈ (ਰਾਮਗੜ੍ਹੀਆ) -ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਅਧਿਆਪਕਾਂ ਲਈ ਕਲਾਸਰੂਮ ਪ੍ਰਬੰਧਨ ਇਸ ਵਿਸ਼ੇ 'ਤੇ ਇਕ ਜਾਣਕਾਰੀ ਭਰਪੂਰ ਤੇ ਪ੍ਰਭਾਵਸ਼ਾਲੀ ਇਨ-ਹਾਊਸ ਸੈਮੀਨਾਰ ਆਯੋਜਿਤ ਕੀਤਾ | ਸੈਮੀਨਾਰ ਦਾ ਉਦੇਸ਼ ਅਧਿਆਪਕਾਂ ਨੂੰ ਆਧੁਨਿਕ ਅਧਿਆਪਨ ਤਕਨੀਕਾਂ ਦੀ ਵਰਤੋਂ, ਅਨੁਸ਼ਾਸਨ ਪ੍ਰਬੰਧਨ ਤੇ ਵਿਦਿਆਰਥੀਆਂ ਨਾਲ ਇਕ ਸਕਾਰਾਤਮਿਕ ਅਤੇ ਪ੍ਰੇਰਨਾਦਾਇਕ ਵਾਤਾਵਰਨ ਬਣਾਉਣ ਲਈ ਪ੍ਰੇਰਿਤ ਕਰਨਾ ਸੀ | ਇਹ ਸੈਮੀਨਾਰ ਸਕੂਲ ਡਾਇਰੈਕਟਰ ਪ੍ਰੋਫੈਸਰ ਜੀ. ਐਸ. ਮੁਲਤਾਨੀ, ਨੀਰੂ ਮੁਲਤਾਨੀ ਤੇ ਸਕੂਲ ਪਿ੍ੰਸੀਪਲ ਮਿਸ ਅਰਚਨਾ ਸੂਦਨ ਦੀ ਅਗਵਾਈ ਹੇਠ ਕਰਵਾਇਆ | ਸੈਮੀਨਾਰ ਦੌਰਾਨ ਪਿ੍ੰਸੀਪਲ ਮੈਡਮ ਮਿਸ ਅਰਚਨਾ ਸੂਦਨ ਨੇ ਕਲਾਸਰੂਮ ਪ੍ਰਬੰਧਨ ਦੇ ਵੱਖ-ਵੱਖ ਮਹੱਤਵਪੂਰਨ ਪਹਿਲੂਆਂ ਬਾਰੇ ਵਿਸਥਾਰ ਨਾਲ ਦੱਸਿਆ | ਉਨ੍ਹਾਂ ਅਧਿਆਪਕਾਂ ਨੂੰ ਕਲਾਸਰੂਮ 'ਚ ਅਨੁਸ਼ਾਸਨ ਬਣਾਈ ਰੱਖਣ, ਵਿਦਿਆਰਥੀਆਂ ਨਾਲ ਸਕਾਰਾਤਮਿਕ ਸੰਬੰਧ ਸਥਾਪਤ ਕਰਨ, ਵਿਦਿਆਰਥੀਆਂ ਦੀ ਭਾਵਨਾਤਮਕ ਸਥਿਤੀ ਨੂੰ ਸਮਝਣ ਅਤੇ ਇਕ ਪ੍ਰਭਾਵਸ਼ਾਲੀ ਸਿੱਖਣ ਵਾਤਾਵਰਨ ਬਣਾਉਣ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ | ਉਨ੍ਹਾਂ ਇਹ ਵੀ ਕਿਹਾ ਕਿ ਇਕ ਅਧਿਆਪਕ ਨੂੰ ਸਬਰ, ਸੰਚਾਰ ਹੁਨਰ ਤੇ ਪ੍ਰੇਰਨਾਦਾਇਕ ਵਿਵਹਾਰ ਰਾਹੀਂ ਵਿਦਿਆਰਥੀਆਂ ਦੇ ਸ਼ਖ਼ਸੀਅਤ ਵਿਕਾਸ 'ਚ ਮਹੱਤਵਪੂਰਨ ਭੂਮਿਕਾ ਨਿਭਾਉਣੀ ਚਾਹੀਦੀ ਹੈ | ਸੈਮੀਨਾਰ ਦੇ ਅੰਤ 'ਚ ਸਾਰੇ ਅਧਿਆਪਕਾਂ ਨੇ ਸੰਕਲਪ ਲਿਆ ਕਿ ਉਹ ਬਿਹਤਰ ਕਲਾਸਰੂਮ ਪ੍ਰਬੰਧਨ, ਸਕਾਰਾਤਮਿਕ ਸਿੱਖਣ ਦੇ ਮਾਹੌਲ ਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੇ ਫ਼ਰਜ਼ ਪੂਰੇ ਸਮਰਪਣ ਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ | ਇਹ ਸੈਮੀਨਾਰ ਸਾਰੇ ਅਧਿਆਪਕਾਂ ਲਈ ਬਹੁਤ ਹੀ ਲਾਭਦਾਇਕ, ਪ੍ਰੇਰਨਾਦਾਇਕ ਤੇ ਜਾਣਕਾਰੀ ਭਰਪੂਰ ਸਾਬਤ ਹੋਇਆ | ਇਸ ਪ੍ਰੋਗਰਾਮ ਨੇ ਸਕੂਲ ਦੀ ਗੁਣਵੱਤਾ ਵਾਲੀ ਸਿੱਖਿਆ ਤੇ ਅਧਿਆਪਕਾਂ ਲਈ ਨਿਰੰਤਰ ਪੇਸ਼ੇਵਰ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਇਆ |
Ad Position 22
No active advertisement
ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸਹਿਕਾਰੀ ਸਭਾਵਾਂ ਦੀ ਕਰਜ਼ਾ ਹੱਦ ਵਧਾਉਣ ਦਾ ਨੋਟੀਫ਼ਿਕੇਸ਼ਨ ਵਾਪਸ ਲੈਣਾ ਮੰਦਭਾਗਾ-ਗੇਰਾ
Ad Position 24