01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਕਾਂਗਰਸ ਨਗਰ ਕੌਂਸਲ ਚੋਣਾਂ ਸ਼ਾਨ ਨਾਲ ਜਿੱਤੇਗੀ-ਸੰਦੀਪ ਰਾਣਾ

Ad Position 21
No active advertisement
ਅਜੀਤ ਡੈਸਕ 14-05-2026
ਗੜ੍ਹਸ਼ੰਕਰ, 13 ਮਈ (ਧਾਲੀਵਾਲ)-ਬਲਾਕ ਕਾਂਗਰਸ ਗੜ੍ਹਸ਼ੰਕਰ ਦੇ ਪ੍ਰਧਾਨ ਸੰਦੀਪ ਰਾਣਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਨਗਰ ਕੌਂਸਲ ਚੋਣਾਂ 'ਚ ਵੱਧ-ਚੜ੍ਹ ਕੇ ਹਿੱਸਾ ਲਿਆ ਜਾਵੇਗਾ ਤੇ ਇਹ ਚੋਣਾਂ ਸ਼ਾਨ ਨਾਲ ਜਿੱਤੀਆਂ ਜਾਣਗੀਆਂ | ਸੰਦੀਪ ਰਾਣਾ ਨੇ ਕਿਹਾ ਕਿ ਨਗਰ ਕੌਂਸਲ ਗੜ੍ਹਸ਼ੰਕਰ ਦੇ ਸਾਰੇ 13 ਵਾਰਡਾਂ 'ਤੇ ਕਾਂਗਰਸ ਆਪਣੇ ਦਮ 'ਤੇ ਪਾਰਟੀ ਚੋਣ ਨਿਸ਼ਾਨ 'ਤੇ ਚੋਣਾਂ ਲੜੇਗੀ ਤੇ ਸ਼ਾਨਦਾਰ ਜਿੱਤ ਦਰਜ ਕੀਤੀ ਜਾਵੇਗੀ | ਸੰਦੀਪ ਰਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗੜ੍ਹਸ਼ੰਕਰ ਸ਼ਹਿਰ ਦਾ ਕਿਸੇ ਵੀ ਪਾਸੇ ਤੋਂ ਸੁਧਾਰ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਗੰਦੇ ਪਾਣੀ ਦੇ ਨਿਕਾਸ ਦਾ ਬੁਰਾ ਹਾਲ ਹੈ | ਸ਼ਹਿਰ 'ਚ ਲੋਕ ਗੰਦਗੀ ਦਾ ਸਾਹਮਣਾ ਕਰ ਰਹੇ ਹਨ ਤੇ ਚੋਣਾਂ ਨੇੜੇ ਆਉਂਦੀਆਂ ਦੇਖ 'ਆਪ' ਵਲੋਂ ਵਿਕਾਸ ਨੂੰ ਲੈ ਕੇ ਲੋਕਾਂ ਨੂੰ ਸਿਰਫ਼ ਭਰਮਾਉਣ ਦਾ ਯਤਨ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਰਾਠਾਂ ਦੀ ਅਗਵਾਈ 'ਚ ਅਕਾਲੀ ਦਲ ਵਲੋਂ ਪਿੰਡ-ਪਿੰਡ ਬੂਥ ਕਮੇਟੀਆਂ ਦਾ ਗਠਨ ਕਰਨ ਲਈ ਮੀਟਿੰਗ ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਸੰਬੰਧੀ ਸਮਾਗਮ ਕਰਵਾਇਆ
Ad Position 24