01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਮੁਲਾਜ਼ਮਾਂ ਵਲੋਂ ਪੁਰਾਣੀ ਪੈਨਸ਼ਨ ਤੇ ਹੋਰ ਵਿੱਤੀ ਮੰਗਾਂ ਲਈ ਨੂੰ ਮੁੱਖ ਮੰਤਰੀ ਨਿਵਾਸ ਵੱਲ ਰੋਸ ਮਾਰਚ 17 ਨੂੰ

Ad Position 21
No active advertisement
ਅਜੀਤ ਡੈਸਕ 14-05-2026
ਗੜ੍ਹਸ਼ੰਕਰ, 13 ਮਈ (ਧਾਲੀਵਾਲ) -ਪੁਰਾਣੀ ਪੈਨਸ਼ਨ, ਸਕੇਲ ਤੇ ਡੀ. ਏ. ਜਿਹੀਆਂ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਦੇ ਹੱਲ ਕਰਨ ਤੋਂ ਇਨਕਾਰੀ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਮਘਾਉਣ ਲਈ 'ਪੁਰਾਣੇ ਸਕੇਲ, ਪੁਰਾਣੇ ਪੈਨਸ਼ਨ ਤੇ ਭੱਤੇ ਬਹਾਲੀ ਮੋਰਚੇ' ਦੀ ਮੀਟਿੰਗ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਡਾਨਸੀਵਾਲ ਦੀ ਪ੍ਰਧਾਨ ਹੇਠ ਗਾਂਧੀ ਪਾਰਕ ਵਿਖੇ ਹੋਈ |
ਮੋਰਚੇ ਦੇ ਸੂਬਾ ਆਗੂ ਕਨਵੀਨਰ ਸੰਦੀਪ ਗਿੱਲ ਤੇ ਡੀ. ਟੀ. ਐੱਫ. ਦੇ ਸੰਯੁਕਤ ਸਕੱਤਰ ਮੁਕੇਸ਼ ਗੁਜਰਾਤੀ ਨੇ ਦੱਸਿਆ ਕਿ ਪੰਜਾਬ ਦੀ 'ਆਪ' ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਪ੍ਰਤੀ ਅਪਣਾਈ ਬੇਰੁਖ਼ੀ ਦਾ ਬਣਾ ਜਵਾਬ ਵੱਡੇ ਸੰਘਰਸ਼ਾਂ ਰਾਹੀਂ ਦਿੱਤਾ ਜਾਵੇਗਾ | ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਉੱਪਰ ਲਾਗੂ ਕਾਰਪੋਰੇਟ ਪੱਖੀ ਨਵੀਂ ਪੈਨਸ਼ਨ ਪ੍ਰਣਾਲੀ ਰੱਦ ਕਰਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਵਾਉਣ ਅਤੇ ਮੁਲਾਜ਼ਮਾਂ ਦੇ ਕੱਟੇ ਹੋਏ 37 ਕਿਸਮ ਦੇ ਭੱਤੇ ਸਮੇਤ ਪੇਂਡੂ ਇਲਾਕਾ ਭੱਤਾ, ਬਾਰਡਰ ਏਰੀਆ ਭੱਤਾ, ਏ. ਸੀ. ਪੀ. ਦਾ ਲਾਭ ਅਤੇ ਪੈਡਿੰਗ 16 ਫ਼ੀਸਦੀ ਮਹਿੰਗਾਈ ਭੱਤਾ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ਾਂ ਨੂੰ ਜਰਬਾਂ ਦੇਣ ਦੇ ਕੀਤੇ ਫ਼ੈਸਲੇ ਅਨੁਸਾਰ 17 ਮਈ ਨੂੰ ਮੁਹਾਲੀ ਵਿਖੇ ਹਜ਼ਾਰਾਂ ਮੁਲਾਜ਼ਮਾਂ ਦੀ ਸ਼ਮੂਲੀਅਤ ਕਰਵਾਉਂਦੇ ਹੋਏ ਵਿਸ਼ਾਲ ਸੂਬਾਈ ਰੈਲੀ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਜਾਵੇਗਾ | ਇਸ ਮੌਕੇ ਜਰਨੈਲ ਸਿੰਘ, ਮਨਜੀਤ ਸਿੰਘ ਬੰਗਾ, ਜਸਵਿੰਦਰ ਸਿੰਘ, ਰਮੇਸ਼ ਮਲਕੋਵਾਲ, ਹੰਸ ਰਾਜ ਗੜ੍ਹਸ਼ੰਕਰ, ਸਤਪਾਲ ਕਲੇਰ ਆਦਿ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਮਾਂ ਦਿਵਸ ਮੌਕੇ ਵਿਦਿਆਰਥੀਆਂ ਦੀ ਰਚਨਾਤਮਿਕਤਾ ਨੂੰ ਸਮਰਪਿਤ ਵਿਸ਼ੇਸ਼ ਮੁਕਾਬਲੇ ਅਗਲੀ ਖ਼ਬਰ ਰਾਠਾਂ ਦੀ ਅਗਵਾਈ 'ਚ ਅਕਾਲੀ ਦਲ ਵਲੋਂ ਪਿੰਡ-ਪਿੰਡ ਬੂਥ ਕਮੇਟੀਆਂ ਦਾ ਗਠਨ ਕਰਨ ਲਈ ਮੀਟਿੰਗ
Ad Position 24