01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ ਭਾਰਤੀ ਡਾਕ ਵਿਭਾਗ ਵਲੋਂ ਦੋ ਦਿਨਾ ਆਧਾਰ ਕਾਰਡ ਨਵੀਨੀਕਰਨ ਕੈਂਪ

Ad Position 21
No active advertisement
ਅਜੀਤ ਡੈਸਕ 14-05-2026
ਦਸੂਹਾ, 13 ਮਈ (ਭੁੱਲਰ)- ਐਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ ਭਾਰਤ ਸਰਕਾਰ ਡਾਕ ਵਿਭਾਗ ਦੇ ਸਹਿਯੋਗ ਨਾਲ ਜਮਾਤ ਤੀਸਰੀ ਤੋਂ ਬਾਰ੍ਹਵੀਂ ਤੱਕ ਦੀ ਵਿਦਿਆਰਥੀਆਂ ਦੇ ਲਈ ਆਧਾਰ ਕਾਰਡ ਨਵੀਨੀਕਰਨ ਕੈਂਪ ਦਾ ਸਫਲਤਾ ਪੂਰਵਕ ਆਯੋਜਨ ਕੀਤਾ ਗਿਆ | ਇਸ ਕੈਂਪ ਦਾ ਉਦੇਸ਼ ਵਿਦਿਆਰਥੀਆਂ ਦੀ ਆਧਾਰ ਕਾਰਡ ਦੇ ਡਾਟੇ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਸੀ | ਇਸ ਕੈਂਪ ਵਿਚ ਡਾਕ ਵਿਭਾਗ ਦੇ ਕਰਮਚਾਰੀਆਂ ਵਲੋਂ ਵਿਦਿਆਰਥੀਆਂ ਦੇ ਆਧਾਰ ਕਾਰਡ ਵਿਚ ਜ਼ਰੂਰੀ ਸੁਧਾਰ ਅਤੇ ਅੱਪਡੇਟ ਕੀਤੇ ਗਏ | ਇਸ ਵਿਚ ਨਾਮ, ਪਤਾ, ਜਨਮ ਮਿਤੀ, ਮੋਬਾਈਲ ਨੰਬਰ ਅਤੇ ਬਾਇਓਮੈਟਰਿਕ ਜਾਣਕਾਰੀ ਨੂੰ ਅੱਪਡੇਟ ਕੀਤਾ ਗਿਆ | ਸਕੂਲ ਪ੍ਰਸ਼ਾਸਨ ਵਲੋਂ ਇਸ ਪ੍ਰੋਗਰਾਮ ਲਈ ਖ਼ਾਸ ਤਰ੍ਹਾਂ ਦਾ ਪ੍ਰਬੰਧ ਕੀਤਾ ਗਿਆ ਜਿਸ ਨਾਲ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ | ਸਕੂਲ ਦੀ ਪਿ੍ੰਸੀਪਲ ਰਸਮੀ ਮੈਂਗੀ ਨੇ ਡਾਕ ਵਿਭਾਗ ਦੀ ਇਸ ਪਹਿਲ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਰਕਾਰ ਦੇ ਅਜਿਹੇ ਉਪਰਾਲੇ ਲੋਕਾਂ ਲਈ ਲਾਹੇਵੰਦ ਸਿੱਧ ਹੋ ਰਹੇ ਹਨ | ਉਨ੍ਹਾਂ ਵਿਭਾਗ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਵੀ ਅਜਿਹੇ ਸਹਿਯੋਗ ਦੀ ਮੰਗ ਕੀਤੀ | ਇਸ ਮੌਕੇ ਵਿਦਿਆਰਥੀ ਅਤੇ ਮਾਪਿਆਂ ਵਿਚ ਖ਼ਾਸਾ ਉਤਸ਼ਾਹ ਦੇਖਣ ਨੂੰ ਮਿਲਿਆ | ਸਾਰਿਆਂ ਨੇ ਇਸ ਪਹਿਲ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਇੱਕ ਉਪਯੋਗੀ ਅਤੇ ਜ਼ਰੂਰੀ ਕਦਮ ਦੱਸਿਆ | ਅੰਤ ਵਿਚ ਸਕੂਲ ਪ੍ਰਬੰਧਕ ਨੇ ਸਾਰੇ ਸਹਿਯੋਗੀਆਂ ਅਤੇ ਭਾਗ ਲੈਣ ਵਾਲੇ ਵਿਦਿਆਰਥੀ,ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਐਸ. ਪੀ. ਐਨ. ਕਾਲਜ ਦੀ ਵਿਦਿਆਰਥਣ ਯੂਨੀਵਰਸਿਟੀ ਦੀ ਮੈਰਿਟ 'ਚ ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਸੰਬੰਧੀ ਸਮਾਗਮ ਕਰਵਾਇਆ
Ad Position 24