ਮੁਕੇਰੀਆਂ, 13 ਮਈ (ਰਾਮਗੜ੍ਹੀਆ) -ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਦੇ ਬੀ. ਕਾਮ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਨਤੀਜੇ ਵਿਚ ਪ੍ਰਭਜੋਤ ਕੌਰ ਨੇ 8.71 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚੋਂ ਦੂਜਾ ਰੈਂਕ ਤੇ ਕਾਲਜ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਕਵਿਤਾ ਦੇਵੀ ਨੇ 8.13 ਐਸ. ਜੀ. ਪੀ. ਏ. ਨਾਲ ਕਾਲਜ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਗਣੇਸ਼ ਸਰਤਿਆਲ ਨੇ 8.04 ਐਸ. ਜੀ. ਪੀ. ਏ. ਨਾਲ ਕਾਲਜ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ | ਕਾਲਜ ਦੇ ਅਧਿਆਪਕ ਵਰਗ ਨੇ ਵਿਦਿਆਰਥੀਆ ਦੇ ਇਸ ਪ੍ਰਦਰਸ਼ਨ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਨਿਰੰਤਰ ਮਿਹਨਤ ਤੇ ਅਧਿਆਪਕਾਂ ਦੀ ਸਮਰਪਿਤ ਸਿਖਲਾਈ ਦਾ ਪਰਿਣਾਮ ਹਨ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਕਾਮਰਸ ਵਿਭਾਗ ਦੇ ਮੁਖੀ ਡਾ. ਅੰਜਨਾ ਡਡਵਾਲ, ਪ੍ਰੋ. ਵਿਕਰਮ ਸਿੰਘ, ਪ੍ਰੋ. ਦਲਵਿੰਦਰ ਕੁਮਾਰ ਪ੍ਰੋ. ਸੋਨੀਆ ਅਗਰਵਾਲ, ਪ੍ਰੋ. ਮਨਦੀਪ ਪ੍ਰੋ. ਸੁਨੀਤਾ ਰਾਣੀ, ਪ੍ਰੋ. ਪ੍ਰਜੱਵਲ, ਪ੍ਰੋ. ਦੀਕਸ਼ਾ, ਪ੍ਰੋ. ਨੇਹਾ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਸੰਯੁਕਤ ਯਤਨਾਂ ਦਾ ਨਤੀਜਾ ਹੈ | ਅੰਤ ਵਿਚ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਵਲੋਂ ਕਾਲਜ ਪ੍ਰਬੰਧਕ ਕਮੇਟੀ ਦਾ ਦਿਲੋਂ ਧੰਨਵਾਦ ਕੀਤਾ |