01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਦਲ ਪਰਿਵਾਰ ਦੇ ਕਹਿਣ 'ਤੇ ਸਿੱਖ ਕੌਮ ਨੂੰ ਗੁਮਰਾਹ ਕਰ ਰਹੀ-ਮਨਜੀਤ ਸਿੰਘ ਦਸੂਹਾ

Ad Position 21
No active advertisement
ਅਜੀਤ ਡੈਸਕ 14-05-2026
ਟਾਂਡਾ ਉੜਮੁੜ, 13 ਮਈ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਬਾਦਲ ਪਰਿਵਾਰ ਦਾ ਸਿਪਾਹੀ ਬਣ ਕੇ ਸਿੱਖ ਕੌਮ ਨੂੰ ਗੁੰਮਰਾਹ ਕਰ ਰਿਹਾ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂ ਸੱਤਾ ਨੂੰ ਢਾਹ ਲਾ ਰਿਹਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਜ਼ਿਲ੍ਹੇ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕਰਨ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਸਿੱਖ ਕੌਮ ਵਿਚ ਪਿਛਲੇ ਲੰਮੇ ਸਮੇਂ ਤੋਂ ਬੜੀ ਬੇਸਬਰੀ ਨਾਲ ਉਡੀਕ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣੇ ਪਰ ਬਾਦਲ ਪਰਿਵਾਰ ਲੰਮਾ ਸਮਾਂ ਸਰਕਾਰਾਂ 'ਚ ਰਹਿਣ ਦੇ ਬਾਵਜੂਦ ਬੇਅਦਬੀ ਸੰਬੰਧੀ ਕੋਈ ਵੀ ਕਾਨੂੰਨ ਨਹੀਂ ਬਣਾ ਸਕਿਆ | ਉਨ੍ਹਾਂ ਕਿਹਾ ਕਿ ਹੁਣ ਜੋ ਪੰਜਾਬ ਸਰਕਾਰ ਵਲੋਂ ਬੇਅਦਬੀ ਸੰਬੰਧੀ ਸਖ਼ਤ ਕਾਨੂੰਨ ਵਿਧਾਨ ਸਭਾ 'ਚ ਪਾਸ ਕਰਕੇ ਰਾਜਪਾਲ ਸਾਹਿਬ ਤੋਂ ਦਸਤਖ਼ਤ ਕਰਾਏ ਹਨ | ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਵਾਗਤ ਕੀਤਾ ਤੇ ਹੁਣ ਇਹ ਲੋਕ ਆਪਣੀਆਂ ਸਿਆਸੀ ਰੋਟੀਆਂ ਕਾਰਨ ਸਿੱਖ ਕੌਮ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਕਰਕੇ ਗ੍ਰੰਥੀ ਸਿੰਘਾਂ ਤੇ ਸਿੱਖ ਸੰਗਤਾਂ ਨੂੰ ਭੜਕਾ ਰਹੇ ਹਨ | ਉਨ੍ਹਾਂ ਕਿਹਾ ਕਿ ਜੋ ਸਿੱਖ ਸੰਗਤਾਂ ਵਿਚ ਸ੍ਰੀ ਗੁਟਕਾ ਸਾਹਿਬ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਗੁਰੂ ਘਰਾਂ ਵਿਚ ਜਮਾ ਕਰਾਉਣ ਦੀਆਂ ਗੱਲਾਂ ਹੋ ਰਹੀਆਂ ਹਨ, ਉਹ ਸਭ ਬਾਦਲ ਪਰਿਵਾਰ ਤੇ ਸ਼੍ਰੋਮਣੀ ਪ੍ਰਬੰਧਕ ਕਮੇਟੀ ਕਰਵਾ ਰਹੀ ਹੈ | ਇਸ ਮੌਕੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਵਤਾਰ ਸਿੰਘ ਜੌਹਲ, ਕੌਮੀ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਜੰਡਾ, ਸਾਬਕਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਹਰਬੰਸ ਸਿੰਘ ਮੰਝਪੁਰ, ਜ਼ਿਲ੍ਹਾ ਅਬਜ਼ਰਵਰ ਜਰਨੈਲ ਸਿੰਘ ਗੜ੍ਹਦੀਵਾਲ, ਸਕੱਤਰ ਜਨਰਲ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਵਿੰਦਰ ਸਿੰਘ ਮੂਨਕ, ਚੀਫ਼ ਨਿਰਮਲ ਸਿੰਘ ਮੁਕੇਰੀਆਂ, ਮਦਨ ਮੋਹਨ ਸਿੰਘ ਮੂਸਾ ਸੇਵਾਦਾਰ ਹਲਕਾ ਸ਼ਾਮ 84, ਰਜਿੰਦਰ ਸਿੰਘ ਖੁੱਡਾ, ਲਖਵੰਤ ਸਿੰਘ ਚੀਮਾ, ਬਲਵਿੰਦਰ ਸਿੰਘ ਮਿਆਣੀ, ਰਤਨ ਸਿੰਘ ਖੋਖਰ, ਅਮਰਜੀਤ ਸਿੰਘ ਖੋਖਰ, ਗੁਰਦੇਵ ਸਿੰਘ ਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿੰਦਰ ਸਿੰਘ ਬਾਜਵਾ ਨੇ ਡੀ. ਐਸ. ਪੀ. ਟਾਂਡਾ ਵਜੋਂ ਕਾਰਜ ਭਾਰ ਸੰਭਾਲਿਆ ਅਗਲੀ ਖ਼ਬਰ ਸਰਕਾਰੀ ਸਕੂਲ ਸੈਲਾ ਖ਼ੁਰਦ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24