01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਵਿੰਦਰ ਸਿੰਘ ਬਾਜਵਾ ਨੇ ਡੀ. ਐਸ. ਪੀ. ਟਾਂਡਾ ਵਜੋਂ ਕਾਰਜ ਭਾਰ ਸੰਭਾਲਿਆ

Ad Position 21
No active advertisement
ਅਜੀਤ ਡੈਸਕ 14-05-2026
ਟਾਂਡਾ ਉੜਮੁੜ, 13 ਮਈ (ਦੀਪਕ ਬਹਿਲ)-ਸਬ ਡਵੀਜ਼ਨ ਥਾਣਾ ਟਾਂਡਾ ਵਿਖੇ ਦਵਿੰਦਰ ਸਿੰਘ ਬਾਜਵਾ ਨੇ ਇਕ ਵਾਰ ਫਿਰ ਤੋਂ ਡੀ. ਐਸ. ਪੀ. ਟਾਂਡਾ ਵਜੋਂ ਕਾਰਜ ਭਾਰ ਸੰਭਾਲ ਲਿਆ ਹੈ | ਅੱਜ ਉਨ੍ਹਾਂ ਨੇ ਥਾਣਾ ਟਾਂਡਾ ਦਾ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿ ਉਹ ਪਹਿਲਾਂ ਦੀ ਤਰ੍ਹਾਂ ਥਾਣਾ ਟਾਂਡਾ ਵਿਚ ਨਸ਼ਿਆਂ ਤੇ ਅਪਰਾਧਿਕ ਅਨਸਰਾਂ ਤੇ ਕਾਬੂ ਪਾਉਣ ਦੇ ਲਈ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਦੁੱਗਣੀ ਸਪੀਡ ਦੇ ਨਾਲ ਕੰਮ ਕਰਨਗੇ | ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਧੀਨ 'ਤੇ ਟਾਂਡਾ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਇਲਾਕੇ ਦੀ ਬਿਹਤਰੀ ਲਈ ਉਹ ਪਹਿਲਾਂ ਵਾਂਗ ਹੀ ਕੰਮ ਕਰਨਗੇ ਤੇ ਥਾਣਾ ਟਾਂਡਾ ਦੀ ਸਮੁੱਚੀ ਟੀਮ ਨੂੰ ਨਾਲ ਲੈ ਕੇ ਚੱਲਣਗੇ | ਇਸ ਮੌਕੇ ਉਨ੍ਹਾਂ ਨਸ਼ਾ ਤਸਕਰਾਂ, ਅਪਰਾਧਿਕ ਅਨਸਰਾਂ ਅਤੇ ਗੈਂਗਸਟਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੀਆਂ ਸਮਾਜ ਵਿਰੋਧੀ ਹਰਕਤਾਂ ਤੋਂ ਬਾਜ ਆਉਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਜ਼ਿਕਰਯੋਗ ਹੈ ਕਿ ਡੀ. ਐਸ. ਪੀ. ਦਵਿੰਦਰ ਸਿੰਘ ਬਾਜਵਾ ਪਹਿਲਾਂ ਬਦਲੀ ਹੋਣ ਉਪਰੰਤ ਕਪੂਰਥਲਾ ਚੱਲ ਗਏ ਸਨ ਅਤੇ ਫਿਰ ਤੋਂ ਬਦਲੀ ਹੋਣ ਉਪਰੰਤ ਥਾਣਾ ਟਾਂਡਾ ਦਾ ਚਾਰਜ ਸੰਭਾਲ ਰਹੇ ਹਨ | ਇਸ ਤੋਂ ਪਹਿਲਾਂ ਥਾਣਾ ਟਾਂਡਾ ਪਹੁੰਚਣ ਤੇ ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਦੀ ਅਗਵਾਈ 'ਚ ਸਮੁੱਚੇ ਸਟਾਫ਼ ਮੈਂਬਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿਖੇ ਰਾਸ਼ਟਰੀ ਤਕਨੀਕ ਦਿਵਸ ਮੌਕੇ ਵਰਕਸ਼ਾਪ ਅਗਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਦਲ ਪਰਿਵਾਰ ਦੇ ਕਹਿਣ 'ਤੇ ਸਿੱਖ ਕੌਮ ਨੂੰ ਗੁਮਰਾਹ ਕਰ ਰਹੀ-ਮਨਜੀਤ ਸਿੰਘ ਦਸੂਹ...
Ad Position 24