01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਖ਼ਾਲਸਾ ਕਾਲਜ ਦਾ ਈਕੋ ਕਲੱਬ 'ਬੈੱਸਟ ਐਵਾਰਡ' ਨਾਲ ਸਨਮਾਨਿਤ

Ad Position 21
No active advertisement
ਅਜੀਤ ਡੈਸਕ 14-05-2026
ਗੜ੍ਹਸ਼ੰਕਰ, 13 ਮਈ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਈਕੋ ਕਲੱਬ ਨੂੰ ਵਾਤਾਵਰਨ ਸਿੱਖਿਆ ਪ੍ਰੋਗਰਾਮ ਅਧੀਨ ਸਾਲ 2025-26 ਦੌਰਾਨ ਕੀਤੇ ਕਾਰਜਾਂ ਲਈ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਐਨ.ਐੱਸ.ਐੱਸ. ਵਿਭਾਗ ਵਲੋਂ 'ਬੈੱਸਟ ਈਕੋ ਕਲੱਬ' ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ | ਯੂਨੀਵਰਸਿਟੀ ਵਲੋਂ ਵਲੰਟੀਅਰ ਦੀਕਸ਼ਾ ਰਾਣੀ ਅਤੇ ਨੈਨਾ ਨੂੰ ਬੈੱਸਟ ਆਊਟ ਆਫ਼ ਵੇਸਟ ਪ੍ਰਦਰਸ਼ਨ ਵਿਚ ਭਾਗ ਲੈਣ ਲਈ ਉਤਸ਼ਾਹ ਵਧਾਊ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ | ਕਾਲਜ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਕਾਲਜ ਦੇ ਈਕੋ ਕਲੱਬ ਨੇ ਇਹ ਅਵਾਰਡ ਸਾਲ 2024-25 ਅਤੇ ਹੁਣ 2025-26 ਵਿਚ ਹਾਸਿਲ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਗਿਆ ਹੈ | ਉਨ੍ਹਾਂ ਇਸ ਉਪਲਬਧੀ ਲਈ ਈਕੋ ਕਲੱਬ ਇੰਚਾਰਜ ਅਤੇ ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਨਰੇਸ਼ ਕੁਮਾਰੀ, ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਅਰਵਿੰਦਰ ਸਿੰਘ ਅਤੇ ਵਲੰਟੀਅਰਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਪੂਰੀ ਟੀਮ ਦੁਆਰਾ ਸਾਂਝੇ ਤੌਰ 'ਤੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਅਧੀਨ ਵੱਖ-ਵੱਖ ਕਾਰਜਾਂ ਨੂੰ ਨੇਪਰੇ ਚਾੜ੍ਹਨ ਕਰਕੇ ਸੰਭਵ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਮਨਹੋਤਾ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਪਿ੍ੰਸੀਪਲ ਰਣਜੀਤ ਸਿੰਘ ਵਲੋਂ ਬੋਦਲ ਸਕੂਲ ਦੀ ਮੈਰਿਟ 'ਚ ਆਈ ਵਿਦਿਆਰਥਣ ਆਰਤੀ ਦਾ ਸਨਮਾਨ
Ad Position 24