ਗੜ੍ਹਦੀਵਾਲਾ, 13 ਮਈ (ਚੱਗਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿਚ ਪੀ. ਐਮ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਕਾਰਜਕਾਰੀ ਪਿ੍ੰ. ਸਰਜੀਵਨ ਕੁਮਾਰ ਨੇ ਦੱਸਿਆ ਕਿ ਪ੍ਰੀਖਿਆ 'ਚ ਕਿਰਨਦੀਪ ਕੋਰ ਨੇ 94.92 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ, ਅਰੂਸ਼ੀ ਡਡਵਾਲ ਨੇ 92.46 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਤੇ ਅਨੁਸ਼ਕਾ ਨੇ 91.07 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ ਬਾਕੀ ਵਿਦਿਆਰਥੀਆਂ ਨੇ ਵੀ ਵਧੀਆਂ ਅੰਕ ਪ੍ਰਾਪਤ ਕੀਤੇ ਹਨ | ਇਸ ਮੌਕੇ ਪਿ੍ੰਸੀਪਲ, ਸਮੂਹ ਸਟਾਫ਼ ਤੇ ਐੱਸ. ਐਮ. ਸੀ. ਕਮੇਟੀ ਨੇ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਮਿਹਨਤ ਕਰਨ ਤੇ ਵੱਧ ਤੋਂ ਵੱਧ ਅੰਕ ਪ੍ਰਾਪਤ ਕਰਨ ਲਈ ਪ੍ਰੇਰਤ ਕੀਤਾ |