ਦਸੂਹਾ, 13 ਮਈ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਨੂੰ ਦੇਖਦਿਆਂ ਨੌਜਵਾਨ ਆਗੂ ਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਸੁਖਵਿੰਦਰ ਸਿੰਘ ਮੂਨਕ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਕੱਤਰ ਜਨਰਲ ਨਿਯੁਕਤ ਕੀਤਾ | ਇਸ ਮੌਕੇ ਮੂਨਕ ਨੇ ਜਥੇਦਾਰ ਹਰਪ੍ਰੀਤ ਸਿੰਘ, ਮਨਜੀਤ ਸਿੰਘ ਦਸੂਹਾ, ਗੁਰਪ੍ਰਤਾਪ ਸਿੰਘ ਵਡਾਲਾ, ਅਵਤਾਰ ਸਿੰਘ ਜੌਹਲ, ਹਰਬੰਸ ਸਿੰਘ ਮੰਝਪੁਰ, ਕੁਲਵਿੰਦਰ ਸਿੰਘ ਜੰਡਾ, ਜਰਨੈਲ ਸਿੰਘ ਗੜਦੀਵਾਲਾ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਮੇਰੇ 'ਤੇ ਵਿਸ਼ਵਾਸ ਕਰਕੇ ਜੋ ਮੈਨੂੰ ਜ਼ਿਲੇ੍ਹ 'ਚ ਅਹਿਮ ਜ਼ਿੰਮੇਵਾਰੀ ਦਿੱਤੀ ਹੈ ਉਸ ਨੂੰ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣ 'ਚ ਕੋਈ ਕਸਰ ਨਹੀਂ ਛੱਡਣਗੇ ਤੇ ਪਾਰਟੀ ਨੂੰ ਗਰਾਊਾਡ ਪੱਧਰ 'ਤੇ ਮਜ਼ਬੂਤ ਕਰਨ ਲਈ ਨਵੇਂ ਨੌਜਵਾਨਾਂ ਨੂੰ ਅੱਗੇ ਲਿਆਉਣ ਲਈ ਯਤਨ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੇ ਅਕਾਲੀ ਦਲ ਵਾਰਿਸ਼ ਪੰਜਾਬ ਦੀ ਜ਼ਿਲ੍ਹਾ ਜਥੇਬੰਦੀ ਨਾਲ ਤਾਲਮੇਲ ਕਰਕੇ ਪੰਥ ਤੇ ਪੰਜਾਬ ਦੀ ਮਜ਼ਬੂਤੀ ਲਈ ਯਤਨ ਕੀਤੇ ਜਾਣਗੇ |