01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਐਚ. ਪੀ. ਵੀ. ਟੀਕਾਕਰਨ ਸੰਬੰਧੀ ਸਿਹਤ ਵਿਭਾਗ ਨੂੰ 4000 ਕਨਸੈਂਟ ਫਾਰਮ ਭੇਟ

Ad Position 21
No active advertisement
ਅਜੀਤ ਡੈਸਕ 14-05-2026
ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਪ੍ਰਧਾਨ ਸੰਜੀਵ ਅਰੋੜਾ ਦੀ ਅਗਵਾਈ ਹੇਠ ਸਿਹਤ ਵਿਭਾਗ ਨੂੰ 4000 ਕਨਸੈਂਟ ਫਾਰਮ ਸੌਂਪ ਕੇ ਇਕ ਮਹੱਤਵਪੂਰਨ ਪਹਿਲ ਕੀਤੀ ਹੈ | ਇਨ੍ਹਾਂ ਫਾਰਮਾਂ ਰਾਹੀਂ 14 ਸਾਲ ਦੀਆਂ ਲੜਕੀਆਂ ਨੂੰ ਐਚ. ਪੀ. ਵੀ. (ਹਿਊਮਨ ਪੈਪੀਲੋਮਾ ਵਾਇਰਸ) ਦਾ ਟੀਕਾ ਲਗਾਇਆ ਜਾਵੇਗਾ, ਜੋ ਕਿ ਸੂਬਾ ਸਰਕਾਰ ਦੀ ਸਿਹਤ ਯੋਜਨਾ ਦਾ ਹਿੱਸਾ ਹੈ | ਇਸ ਮੌਕੇ ਡਾ. ਮਨਦੀਪ ਕਮਲ ਸਿਵਲ ਸਰਜਨ, ਡਾ. ਸੀਮਾ ਗਰਗ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਰਣਜੀਤ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਜਤਿੰਦਰ ਭਾਟੀਆ ਜ਼ਿਲ੍ਹਾ ਸਿਹਤ ਅਫ਼ਸਰ, ਮੁਹੰਮਦ ਆਸਿਫ਼ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਭਾਰਤ ਵਿਕਾਸ ਪ੍ਰੀਸ਼ਦ ਦੇ ਸੀਨੀਅਰ ਮੀਤ ਪ੍ਰਧਾਨ ਵਿਜੇ ਅਰੋੜਾ ਤੇ ਅਸ਼ਵਨੀ ਕੁਮਾਰ ਦੱਤਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਪ੍ਰੀਸ਼ਦ ਦਾ ਧੰਨਵਾਦ ਕਰਦਿਆਂ ਕਿਹਾ ਕਿ 14-15 ਸਾਲ ਦੀਆਂ ਲੜਕੀਆਂ ਲਈ ਇਹ ਟੀਕਾਕਰਨ ਬਹੁਤ ਜ਼ਰੂਰੀ ਹੈ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਦੱਸਿਆ ਕਿ ਜਲਦੀ ਹੀ ਇਹ ਸਹਿਮਤੀ ਪੱਤਰ ਫ਼ੀਲਡ ਸਟਾਫ਼ ਵਲੋਂ ਵੱਖ-ਵੱਖ ਇਲਾਕਿਆਂ 'ਚ ਘਰ-ਘਰ ਜਾ ਕੇ ਵੰਡੇ ਜਾਣਗੇ | ਇਸ ਮੌਕੇ ਪ੍ਰੀਸ਼ਦ ਦੇ ਪ੍ਰਧਾਨ ਸੰਜੀਵ ਅਰੋੜਾ ਤੇ ਵਿਜੇ ਅਰੋੜਾ ਨੇ ਕਿਹਾ ਕਿ ਭਾਰਤ ਵਿਕਾਸ ਪ੍ਰੀਸ਼ਦ ਸਿਹਤ ਵਿਭਾਗ ਨਾਲ ਕੰਧੇ ਨਾਲ ਕੰਧਾ ਮਿਲਾ ਕੇ ਇਸ ਯੋਜਨਾ ਨੂੰ ਕਾਮਯਾਬ ਬਣਾਉਣ ਲਈ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਮਹਿਲਾਵਾਂ ਅਤੇ ਗਊਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ - ਜਸਬੀਰ ਕੌਰ ਅਗਲੀ ਖ਼ਬਰ ਸੁਖਵਿੰਦਰ ਸਿੰਘ ਮੂਨਕ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਸਕੱਤਰ ਜਨਰਲ ਨਿਯੁਕਤ
Ad Position 24