14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਕਿ੍ਸ਼ੀ ਵਿਗਿਆਨ ਕੇਂਦਰ ਨੇ ਝੋਨੇ ਦੇ ਮਧਰੇਪਣ ਰੋਗ ਦੀ ਰੋਕਥਾਮ ਸੰਬੰਧੀ ਵਿਚਾਰ ਗੋਸ਼ਟੀ ਕਰਵਾਈ

Ad Position 21
No active advertisement
ਅਜੀਤ ਡੈਸਕ 15-05-2026

ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਪਸਾਰ ਅਦਾਰੇ ਕਿ੍ਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਪੌਦਾ ਰੋਗ ਵਿਭਾਗ ਪੀ. ਏ. ਯੂ., ਲੁਧਿਆਣਾ ਦੇ ਸਹਿਯੋਗ ਨਾਲ ਬੀਤੇ ਦਿਨੀਂ ਕੇ. ਵੀ. ਕੇ. ਵਿਖੇ ਝੋਨੇ ਦੇ ਮਧਰੇਪਣ ਰੋਗ ਦੀ ਰੋਕਥਾਮ ਸੰਬੰਧੀ ਕਿਸਾਨ ਸਾਇੰਸਦਾਨ ਵਿਚਾਰ ਗੋਸ਼ਟੀ ਕਰਵਾਈ ਗਈ | ਗੋਸ਼ਟੀ ਦੇ ਮੁੱਖ ਮਹਿਮਾਨ ਪੀ. ਏ. ਯੂ. ਦੇ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਪ੍ਰਭਜੋਧ ਸਿੰਘ ਸੰਧੂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਇਸ ਟਿੱਡੇ ਦਾ ਜੀਵਨ ਚੱਕਰ ਤੋੜਨ ਲਈ ਪਾਣੀ ਦੀਆਂ ਖਾਲੀਆਂ ਅਤੇ ਖੇਤਾਂ ਦੇ ਬੰਨਿਆਂ ਦੁਆਲੇ ਉੱਗੇ ਨਦੀਨਾਂ ਦੀ ਸਮੇਂ ਸਿਰ ਸਫ਼ਾਈ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਇਸ ਕੀੜੇ ਦਾ ਪਨੀਰੀ 'ਚ ਲਗਾਤਾਰ ਸਰਵੇਖਣ ਕੀਤਾ ਜਾਵੇ | ਪੀ. ਏ. ਯੂ. ਦੇ ਪਸਾਰ ਵਿਗਿਆਨੀ (ਪੌਦਾ ਰੋਗ ਵਿਗਿਆਨ) ਡਾ. ਅਮਰਜੀਤ ਸਿੰਘ ਤੇ ਪ੍ਰਮੁੱਖ ਪੌਦਾ ਬੈਕਟੀਰੀਓਲੋਜਿਸਟ, ਪੌਦਾ ਰੋਗ ਵਿਭਾਗ, ਡਾ. ਮਨਦੀਪ ਸਿੰਘ ਹੂੰਜਣ ਨੇ ਤਕਨੀਕੀ ਮਾਹਿਰ ਵਜੋਂ ਗੋਸ਼ਟੀ 'ਚ ਸ਼ਿਰਕਤ ਕਰਦਿਆਂ ਕਿਸਾਨਾਂ ਨੂੰ ਇਸ ਫ਼ਸਲੀ ਰੋਗ ਦੀ ਰੋਕਥਾਮ ਲਈ ਮਾਹਿਰਾਂ ਵਲੋਂ ਸਮੇਂ-ਸਮੇਂ ਸਿਰ ਦਿੱਤੀ ਜਾਂਦੀ ਸਲਾਹ ਨੂੰ ਇੰਨ-ਬਿੰਨ ਅਪਣਾਉਣ ਦਾ ਸੱਦਾ ਦਿੱਤਾ | ਕਿ੍ਸ਼ੀ ਵਿਗਿਆਨ ਕੇਂਦਰ, ਬਾਹੋਵਾਲ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਡਾ. ਮਨਿੰਦਰ ਸਿੰਘ ਬੌਂਸ ਨੇ ਪਹੁੰਚੇ ਮਹਿਮਾਨਾਂ ਅਤੇ ਕਿਸਾਨਾਂ ਦਾ ਸਵਾਗਤ ਕਰਦਿਆਂ ਸਹੀ ਸਮੇਂ 'ਤੇ ਇਸ ਬਿਮਾਰੀ ਦੇ ਰੋਕਥਾਮ ਬਾਰੇ ਜਾਗਰੂਕਤਾ ਤੇ ਜਾਣਕਾਰੀ ਦੇਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਕੈਂਪ ਦੌਰਾਨ ਕਿਸਾਨਾਂ ਨੂੰ ਖੇਤੀ ਸਾਹਿਤ ਵੀ ਉਪਲਬਧ ਕਰਵਾਇਆ ਅਤੇ ਉਨ੍ਹਾਂ ਨੇ ਆਪਣੇ ਖ਼ਦਸ਼ਿਆਂ ਸੰਬੰਧੀ ਮਾਹਿਰਾਂ ਨਾਲ ਵਿਚਾਰ-ਚਰਚਾ ਵੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਜਲ ਦੀ ਮਹੱਤਤਾ ਨੂੰ ਪਛਾਣਦੇੇ ਹੋਏ ਜਲ ਸਰੋਤਾਂ ਨੂੰ ਬਚਾਉਣਾ ਸਮੇਂ ਦੀ ਲੋੜ-ਸ਼ਾਹੀ ਅਗਲੀ ਖ਼ਬਰ ਪਿੰਡ ਧੁੱਗਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ 4 ਨੂੰ
Ad Position 24