ਸ਼ਾਮਚੁਰਾਸੀ, 14 ਮਈ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਇਕ ਅਹਿੰਮ ਮੀਟਿੰਗ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ ਦੀ ਪ੍ਰਧਾਨਗੀ ਹੇਠ ਕੀਤੀ ਗਈ | 23 ਜੂਨ ਨੂੰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਕਰਵਾਏ ਜਾ ਰਹੇ ਇਸ ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ ਨੇ ਦੱਸਿਆ ਕਿ ਸਮਾਗਮ 'ਚ ਪੰਥ ਦੀਆਂ ਮਹਾਨ ਧਾਰਮਿਕ ਸ਼ਖ਼ਸੀਅਤਾਂ, ਸੰਤ ਮਹਾਪੁਰਸ਼, ਪੰਥ ਦੇ ਮਹਾਨ ਰਾਗੀ, ਢਾਡੀ, ਕਵੀਸ਼ਰ ਤੇ ਕਥਾਵਾਚਕ ਗੁਰੂ ਜੀ ਦੀ ਸ਼ਹੀਦੀ ਬਾਰੇ ਚਾਨਣਾ ਪਾਉਣਗੇ | ਜਿਨ੍ਹਾਂ ਵਿਚ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਭਾਈ ਹਰਜੋਤ ਸਿੰਘ ਹਜੂਰੀ ਰਾਗੀ ਸ੍ਰੀ ਕੇਸਗੜ੍ਹ ਸਾਹਿਬ, ਢਾਡੀ ਭਾਈ ਜਸਪਾਲ ਸਿੰਘ ਤਾਨ, ਭਾਈ ਗੁਰਪ੍ਰੀਤ ਸਿੰਘ ਗੁਰਦੁਆਰਾ ਈਸ਼ਰਪੁਰੀ ਰਾੜਾ ਸਾਹਿਬ ਸ਼ਾਮਚੁਰਾਸੀ, ਕਥਾਵਾਚਕ ਭਾਈ ਵਰਿੰਦਰ ਸਿੰਘ ਦੇ ਨਾਂਅ ਪ੍ਰਮੱਖ ਹਨ |