13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਰਕਾਰ ਨਗਰ ਕੌਂਸਲ ਦੀਆਂ ਚੋਣਾਂ ਜਿੱਤਣ ਲਈ ਸਿੱਧੇ ਤੌਰ 'ਤੇ ਧੱਕੇਸ਼ਾਹੀ 'ਤੇ ਉੱਤਰੀ-ਗਿਲਜੀਆਂ

Ad Position 21
No active advertisement
ਅਜੀਤ ਡੈਸਕ 15-05-2026

ਗੜ੍ਹਦੀਵਾਲਾ, 14 ਮਈ (ਚੱਗਰ)-ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਤੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਗੜ੍ਹਦੀਵਾਲਾ ਵਿਖੇ ਸਥਿਤ ਪਾਰਟੀ ਦਫ਼ਤਰ 'ਚ ਇਕ ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨਗਰ ਕੌਂਸਲ ਦੀਆਂ ਚੋਣਾਂ ਜਿੱਤਣ ਲਈ ਸਿੱਧੇ ਤੌਰ 'ਤੇ ਧੱਕੇਸ਼ਾਹੀ 'ਤੇ ਉਤਰ ਆਈ ਹੈ, ਜਿਸ ਦਾ ਅੰਦਾਜ਼ਾ ਜਾਰੀ ਕੀਤੀਆਂ ਗਈਆਂ ਵੋਟਰ ਸੂਚੀਆਂ 'ਚ ਵੱਖ-ਵੱਖ ਪਿੰਡਾਂ ਦੀਆਂ ਬਣਾਈਆਂ ਗਈਆਂ ਜਾਲੀ ਵੋਟਾਂ ਤੋਂ ਸਹਿਜੇ ਹੀ ਲਗਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਵਾਰਡ ਨੰਬਰ-2 ਦੀ ਵੋਟਰ ਸੂਚੀ 'ਚ ਅਜਿਹੀਆਂ ਵੋਟਾਂ ਬਣਾਈਆਂ ਗਈਆਂ ਹਨ ਜਿਨ੍ਹਾਂ ਦਾ ਨਗਰ ਕੌਂਸਲ ਗੜ੍ਹਦੀਵਾਲਾ ਦੀਆਂ ਵੋਟਾਂ ਨਾਲ ਦੂਰ ਦਾ ਵਾਸਤਾ ਵੀ ਨਹੀਂ ਹੈ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਦੱਸਿਆ ਕਿ ਨਗਰ ਕੌਂਸਲ ਗੜ੍ਹਦੀਵਾਲਾ ਦੀਆਂ ਚੋਣਾਂ ਲਈ ਵਾਰਡ ਨੰਬਰ-1 'ਚ ਸੁਨੀਤਾ ਚੌਧਰੀ, ਵਾਰਡ ਨੰਬਰ-2 'ਚ ਸਰੋਜ ਕੁਮਾਰੀ, ਵਾਰਡ ਨੰਬਰ-3 'ਚ ਪ੍ਰਵੀਨ ਕੁਮਾਰੀ, ਵਾਰਡ ਨੰਬਰ-4 'ਚ ਹਰਵਿੰਦਰ ਕੁਮਾਰ, ਵਾਰਡ ਨੰਬਰ-5 'ਚ ਬ੍ਰਹਮਾ ਕੌਰ, ਵਾਰਡ ਨੰਬਰ-6 'ਚ ਸੋਨੂੰ ਸ਼ੀਹਰਾ, ਵਾਰਡ ਨੰਬਰ-7 'ਚ ਨਿਸ਼ਾ ਸੇਠ, ਵਾਰਡ ਨੰਬਰ-8 'ਚ ਜਸਵਿੰਦਰ ਸਿੰਘ, ਵਾਰਡ ਨੰਬਰ-9 'ਚ ਪ੍ਰਵੀਨ ਲਤਾ, ਵਾਰਡ ਨੰਬਰ 10 'ਚ ਪੰਕਜ ਕੁਮਾਰ ਤੇ ਵਾਰਡ ਨੰਬਰ 11 'ਚ ਸਰੋਜ ਕੌਰ ਕਾਂਗਰਸ ਦੇ ਉਮੀਦਵਾਰ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਵਲੋਂ ਮੁਹੱਲਾ ਦਸਮੇਸ਼ ਨਗਰ 'ਚ ਨਵੇਂ ਟਿਊਬਵੈੱਲ ਦੀ ਸ਼ੁਰੂਆਤ ਅਗਲੀ ਖ਼ਬਰ ਤਲਵੰਡੀ ਅਰਾਈਆਂ ਵਿਖੇ ਸ਼ਹੀਦੀ ਗੁਰਪੁਰਬ ਸੰਬੰਧੀ ਵਿਸ਼ਾਲ ਸਮਾਗਮ ਕਰਵਾਉਣ ਸੰਬੰਧੀ ਮੀਟਿੰਗ
Ad Position 24