13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਕਿਸਾਨਾਂ ਦੀ ਵਧੀ ਹੋਈ ਕਰਜ਼ਾ ਹੱਦ ਨੂੰ ਮੁੜ ਬਹਾਲ ਕਰਨ ਦੀ ਮੰਗ-ਸਮਰਾ

Ad Position 21
No active advertisement
ਅਜੀਤ ਡੈਸਕ 15-05-2026
ਗੜ੍ਹਦੀਵਾਲਾ, 14 ਮਈ (ਚੱਗਰ)-ਪੰਜਾਬ ਸਰਕਾਰ ਵਲੋਂ ਕੋਆਪਰੇਟਿਵ ਸੁਸਾਇਟੀਆਂ ਦੀਆਂ ਨਵੀਆਂ ਵਧੀਆ ਹੋਈਆਂ ਕਰਜ਼ ਹੱਦਾਂ ਦਾ ਨੋਟੀਫ਼ਿਕੇਸ਼ਨ ਵਾਪਸ ਲੈਣ ਦੀ ਕਰੜੇ ਸ਼ਬਦਾਂ ਨਾ ਨਿਖੇਧੀ ਕਰਦਿਆਂ ਕੋਆਪ੍ਰੇਟਿਵ ਸੁਸਾਇਟੀ ਚਿੱਪੜਾ ਦੇ ਪ੍ਰਧਾਨ ਹਰਵਿੰਦਰ ਸਿੰਘ ਸਮਰਾ ਨੇ ਕਿਹਾ ਕਿ ਇਸ ਕਾਰਵਾਈ ਨਾਲ ਕਿਸਾਨਾਂ ਦੇ ਹੱਕਾਂ 'ਤੇ ਸਿੱਧਾ ਡਾਕਾ ਵੱਜਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜਾਰੀ ਕੀਤੀ ਗਈਆਂ ਹਦਾਇਤਾਂ ਨੂੰ ਵਾਪਸ ਲੈਣਾ ਕਿਸਾਨਾਂ ਤੇ ਸਹਿਕਾਰੀ ਸੇਵਾਵਾਂ ਦੇ ਮੁਲਾਜ਼ਮਾਂ ਦੇ ਅਧਿਕਾਰਾਂ ਨੂੰ ਕੁਚਲਣ ਦੇ ਬਰਾਬਰ ਹੈ | ਜਦਕਿ ਮਹਿੰਗਾਈ ਤੇ ਵਧ ਰਹੇ ਖੇਤੀ ਖ਼ਰਚਿਆਂ ਨੂੰ ਦੇਖਦੇ ਹੋਏ ਕਿਸਾਨਾਂ ਦਾ ਪ੍ਰਤੀ ਏਕੜ ਕਰਜ਼ਾ ਹੱਦ ਵਧਾਉਣਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਵਧੀ ਹੋਈ ਕਰਜ਼ਾ ਹੱਦ ਨੂੰ ਮੁੜ ਬਹਾਲ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਡਾ. ਰਵਜੋਤ ਸਿੰਘ ਵਲੋਂ ਖੱਬਲਾਂ ਦੇ ਵਿਕਾਸ ਲਈ ਦਿੱਤਾ 16.50 ਲੱਖ ਦਾ ਚੈੱਕ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰੇ ਸੂਬਾ ਸਰਕਾਰ - ਸਰਬਜੋਤ ਸਾਬੀ
Ad Position 24