ਬੁੱਲ੍ਹੋਵਾਲ, 14 ਮਈ (ਲੁਗਾਣਾ)-ਡਾ. ਰਵਜੋਤ ਸਿੰਘ ਕੈਬਨਿਟ ਮੰਤਰੀ ਪੰਜਾਬ ਸਰਕਾਰ ਵਲੋਂ ਹਲਕਾ ਸ਼ਾਮਚੁਰਾਸੀ ਦੇ ਪਿੰਡ ਖੱਬਲਾਂ ਦੇ ਵਿਕਾਸ ਕਾਰਜਾਂ ਲਈ ਤੇ ਤਿੰਨ ਮੁੱਖ ਗਲੀਆਂ ਦੇ ਨਿਰਮਾਣ ਲਈ 16 ਲੱਖ 50 ਹਜਾਰ ਰੁਪਏ ਦੀ ਗਰਾਂਟ ਦਾ ਚੈੱਕ ਗ੍ਰਾਮ ਪੰਚਾਇਤ ਨੂੰ ਦਿੱਤਾ | ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਰ ਇਕ ਪਿੰਡ ਦੀਆਂ ਬੁਨਿਆਦੀ ਸਹੂਲਤਾਂ ਲਈ ਗ੍ਰਾਂਟ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਇਸ ਦੌਰਾਨ ਨਗਰ ਨਿਵਾਸੀਆਂ ਵਲੋਂ ਪਿੰਡ ਦੇ ਸ਼ਮਸ਼ਾਨਘਾਟ ਨੂੰ ਜਾਣ ਵਾਲੇ ਰਸਤੇ ਨੂੰ ਕੰਕਰੀਟ ਨਾਲ ਬਣਾਉਣ ਲਈ, ਗੰਦੇ ਪਾਣੀ ਦੇ ਨਿਕਾਸ ਤੇ ਪਿੰਡ ਦੀ ਛੱਪੜ ਵਾਲੀ ਗਲੀ, ਨੌਜਵਾਨਾਂ ਦੇ ਲਈ ਜਿੰਮ ਦੇ ਸਾਮਾਨ, ਸਟਰੀਟ ਲਾਈਟਾਂ ਲਈ ਵਿਸ਼ੇਸ਼ ਪੈਕੇਜ ਦੇਣ ਦੀ ਮੰਗ ਕੀਤੀ ਗਈ | ਜਿਸ ਦਾ ਮੌਕੇ 'ਤੇ ਹੀ ਡਾ. ਰਵਜੋਤ ਸਿੰਘ ਵਲੋਂ ਜਲਦ ਹੀ ਐਸਟੀਮੇਟ ਲਗਵਾ ਕੇ ਨਿਰਮਾਣ ਸ਼ੁਰੂ ਕਰਨ ਦਾ ਐਲਾਨ ਕੀਤਾ | ਇਸ ਮੌਕੇ ਸਰਪੰਚ ਜਸਵੀਰ ਕੌਰ, ਸਾਬਕਾ ਸਰਪੰਚ ਜਗਪਾਲ ਸਿੰਘ, ਜੋਗਿੰਦਰ ਸਿੰਘ, ਰਣਜੀਤ ਸਿੰਘ, ਕੁੰਦਨ ਲਾਲ, ਸੇਵਾ ਸਿੰਘ, ਦਲਵੀਰ ਸਿੰਘ, ਜਸਵੰਤ ਸਿੰਘ, ਸੁਰਿੰਦਰ ਸਿੰਘ, ਰਸ਼ਪਾਲ ਸਿੰਘ, ਲਖਵੀਰ ਸਿੰਘ, ਬਲਵੀਰ ਸਿੰਘ , ਰਵਿੰਦਰ ਸਿੰਘ ਸਮੇਤ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਦਿੱਤੀ ਵਿੱਤੀ ਸਹਾਇਤਾ ਲਈ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਹਾਰਦਿਕ ਧੰਨਵਾਦ ਕੀਤਾ |