13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਗੁਰੂ ਨਾਨਕ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 15-05-2026
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ)-ਗੁਰੂ ਨਾਨਕ ਖ਼ਾਲਸਾ ਸਿੰਘ ਸਭਾ ਸਕੂਲ ਪ੍ਰਬੰਧਕ ਕਮੇਟੀ ਹੁਸ਼ਿਆਰਪੁਰ ਤੇ ਪਿ੍ੰ. ਮੈਡਮ ਸੀਮਾ ਸ਼ਰਮਾ ਦੀ ਅਗਵਾਈ 'ਚ ਚੱਲ ਰਹੀ ਸੰਸਥਾ ਗੁਰੂ ਨਾਨਕ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਦਾ ਦਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਗੁਰੂ ਨਾਨਕ ਖ਼ਾਲਸਾ ਸਿੰਘ ਸਭਾ ਪ੍ਰਬੰਧਕ ਕਮੇਟੀ ਤੇ ਪਿ੍ੰ. ਮੈਡਮ ਸੀਮਾ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਸਕੂਲ ਦੀ ਵਿਦਿਆਰਥਣ ਬੇਨਿਕਾ ਨੇ ਪਹਿਲਾ, ਕੁਸਮ ਨੇ ਦੂਸਰਾ ਤੇ ਗੁਰਨੂਰ ਕੌਰ ਜੋੜਾ ਨੇ ਤੀਸਰਾ ਸਥਾਨ ਹਾਸਿਲ ਕੀਤਾ | ਉਨ੍ਹਾਂ ਦੱਸਿਆ ਇਸੇ ਤਰ੍ਹਾਂ ਦਸਵੀਂ ਜਮਾਤ ਦੇ ਨਤੀਜਿਆਂ 'ਚ ਜੈਸਮੀਨ ਜੱਸੀ ਨੇ ਪਹਿਲਾ, ਹਰਨੂਰ ਕੌਰ ਨੇ ਦੂਸਰਾ ਤੇ ਹਰਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ | ਸਕੂਲ ਪ੍ਰਬੰਧਕ ਕਮੇਟੀ ਅਤੇ ਸਕੂਲ ਪਿ੍ੰ. ਸੀਮਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਧੀਆ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ | ਇਸ ਮੌਕੇ ਮੈਡਮ ਰਜਨੀਸ਼ ਕੌਰ, ਮੋਨਿਕਾ ਖੁੱਲਰ, ਜਸਬੀਰ ਕੌਰ, ਮੈਡਮ ਪੂਜਾ, ਮੈਡਮ ਗੁਰਪ੍ਰੀਤ ਕੌਰ, ਮੈਡਮ ਮੀਨਾਕਸ਼ੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਦਰ ਟਰੇਸਾ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24