13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਦੋਆਬਾ ਪਬਲਿਕ ਸਕੂਲ ਦੋਹਲਰੋ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 15-05-2026
ਮਾਹਿਲਪੁਰ, 14 ਮਈ (ਰਜਿੰਦਰ ਸਿੰਘ)-ਸੀ. ਬੀ. ਐਸ. ਈ. ਵਲੋਂ ਐਲਾਨੇ ਬਾਰ੍ਹਵੀਂ ਦੇ ਨਤੀਜੇ 'ਚ ਮੈਨੇਜਿੰਗ ਡਾਇਰੈਕਟਰ ਹਰਜਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਚਲ ਰਹੇ ਦੋਆਬਾ ਪਬਲਿਕ ਸਕੂਲ ਦੋਹਲਰੋ ਸਮੁੱਚਾ ਨਤੀਜਾ ਸ਼ਾਨਦਾਰ ਰਿਹਾ | ਚੇਅਰਪਰਸਨ ਹਰਪ੍ਰੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਰਾਜਪ੍ਰੀਤ ਸਿੰਘ ਨੇ ਆਰਟਸ 'ਚੋਂ ਨੇ 95.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ, ਜਸਵੀਰ ਸਿੰਘ ਸਹੋਤਾ ਨੇ 86 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ, ਕਾਮਰਸ 'ਚੋਂ ਹਰਮਨਦੀਪ ਕੌਰ ਨੇ 93.6 ਫ਼ੀਸਦੀ ਅੰਕ ਪ੍ਰਾਪਤ ਪਹਿਲਾ, ਭਾਵਨਾ ਨੇ 92.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ, ਮੈਡੀਕਲ 'ਚੋਂ ਰਵਲੀਨ ਕੌਰ ਨੇ 91.4 ਫ਼ੀਸਦੀ ਅੰਕ ਹਾਸਿਲ ਕਰਕੇ ਪਹਿਲਾ, ਪ੍ਰਭਸਿਮਰਨ ਕੌਰ ਨੇ 87.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ, ਨਾਨ ਮੈਡੀਕਲ 'ਚੋਂ ਜਸਲੀਨ ਕੌਰ ਨੇ 86 ਫ਼ੀਸਦੀ ਅੰਕ ਹਾਸਿਲ ਕਰਕੇ ਪਹਿਲਾ, ਅਰਸ਼ਪ੍ਰੀਤ ਕੌਰ 82 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਅਰੁਣ ਗੁਪਤਾ ਨੇ ਦੱਸਿਆ ਕਿ 20 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਇਹ ਪ੍ਰੀਖਿਆ ਪਾਸ ਕੀਤੀ | ਐਮ. ਡੀ. ਹਰਜਿੰਦਰ ਸਿੰਘ ਗਿੱਲ, ਇੰਚਾਰਜ ਸੁਖਵਿੰਦਰ ਕੌਰ ਗਿੱਲ ਤੇ ਸਮੂਹ ਸਟਾਫ ਵਲੋਂ ਖ਼ੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਇਸ ਵਾਰ ਦੇ ਨਤੀਜੇ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਸਮਰਪਣ ਭਾਵਨਾ ਤੇ ਮਾਤਾ-ਪਿਤਾ ਦੇ ਸਹਿਯੋਗ ਦਾ ਪ੍ਰਤੀਕ ਹਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪੰਡੋਰੀ ਖਜੂਰ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਕਿੰਗ ਐਡਵਰਡ ਪਬਲਿਕ ਸਕੂਲ ਟੂਟੋਮਜਾਰਾ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24