13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਜੀ. ਏ. ਡੀ. ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 15-05-2026
ਹੁਸ਼ਿਆਰਪੁਰ, 14 ਮਈ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਕਲਾਸ ਦੇ ਨਤੀਜੇ 'ਚ ਜੀ. ਏ. ਡੀ. ਸੀਨੀਅਰ ਸੈਕੰਡਰੀ ਸਕੂਲ ਜੱਲੋਵਾਲ ਖਨੂਰ ਦਾ ਨਤੀਜਾ ਸ਼ਾਨਦਾਰ ਰਿਹਾ | ਨਤੀਜੇ 'ਚ 96 ਫ਼ੀਸਦੀ ਅੰਕ ਹਾਸਿਲ ਕਰਕੇ ਪਹਿਲਾ ਸਥਾਨ ਅਮਰਜੋਤ ਸਿੰਘ ਪੁੱਤਰ ਮਨਜੀਤ ਸਿੰਘ, 95 ਫ਼ੀਸਦੀ ਅੰਕ ਹਾਸਲ ਕਰਕੇ ਦੂਜਾ ਸਥਾਨ ਮੰਨਤ ਸਿੰਘ ਪੁੱਤਰੀ ਓਮ ਪ੍ਰਕਾਸ਼ ਤੇ 93.2 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਰਲੀਨ ਕੌਰ ਪੁੱਤਰੀ ਤਨਵੀਰ ਸਿੰਘ ਨੇ ਹਾਸਿਲ ਕੀਤਾ | ਵਿਦਿਆਰਥਣ ਪ੍ਰੀਆ ਨੇ 92.6 ਫ਼ੀਸਦੀ, ਨਿਸ਼ਾ ਨੇ 92 ਫ਼ੀਸਦੀ, ਲਿਸ਼ਿਕਾ ਨੇ 91.2 ਫ਼ੀਸਦੀ, ਰੋਹਨਪ੍ਰੀਤ ਸਿੰਘ ਨੇ 90 ਫ਼ੀਸਦੀ, ਰੋਹਨਪ੍ਰੀਤ ਗਿੱਲ 90 ਫ਼ੀਸਦੀ, ਰੀਆ 91.2 ਫ਼ੀਸਦੀ, ਨਵਜੋਤ 90.6 ਫ਼ੀਸਦੀ, ਮਨਜੀਤ 90 ਫ਼ੀਸਦੀ ਅੰਕ ਹਾਸਿਲ ਕੀਤੇ | ਕੁੱਲ 87 ਵਿਦਿਆਰਥੀਆਂ 'ਚੋਂ 11 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਇਸ ਮੌਕੇ ਪਿ੍ੰਸੀਪਲ ਸਤਨਾਮ ਸਿੰਘ ਵਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਬਾਕੀ ਵਿਦਿਆਰਥੀਆਂ ਨੂੰ ਭਵਿੱਖ 'ਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅਧਿਆਪਕ ਜਸਦੀਪ ਸਿੰਘ, ਧਰਮਜੀਤ ਸਿੰਘ, ਪਰਮਿੰਦਰ ਕੌਰ, ਸੀਮਾ ਸ਼ਰਮਾ, ਪ੍ਰਦੀਪ ਸਿੰਘ, ਮਨਦੀਪ ਸਿੰਘ, ਮਨਪ੍ਰੀਤ ਸਿੰਘ, ਮਨਜਿੰਦਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਮਿਸ਼ਨ ਸਕੂਲ ਝਾਵਾਂ ਦਾ ਨਤੀਜਾ ਰਿਹਾ 100 ਫ਼ੀਸਦੀ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪੰਡੋਰੀ ਖਜੂਰ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24