12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਬਲਵੀਰ ਕੌਰ ਨੇ ਡਿਪਟੀ ਮਾਸ ਮੀਡੀਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 15-05-2026
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ ਪੰਜਾਬ ਵਲੋਂ ਜਾਰੀ ਪ੍ਰਮੋਸ਼ਨ ਲਿਸਟ ਮੁਤਾਬਿਕ ਸਿਵਲ ਸਰਜਨ ਡਾ. ਮਨਦੀਪ ਕਮਲ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ 'ਚ ਬਲਵੀਰ ਕੌਰ ਨੇ ਡਿਪਟੀ ਮਾਸ ਮੀਡੀਆ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ | ਇਸ ਮੌਕੇ ਸਿਵਲ ਸਰਜਨ ਡਾਕਟਰ ਮਨਦੀਪ ਕਮਲ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੱੁਭਕਾਮਨਾਵਾਂ ਦਿੱਤੀਆਂ ਗਈਆਂ | ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਲੋਕ ਭਲਾਈ ਸਕੀਮਾਂ ਅਤੇ ਜਾਗਰੂਕਤਾ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਵਿਚ ਮਾਸ ਮੀਡੀਆ ਵਿੰਗ ਦੀ ਅਹਿਮ ਭੂਮਿਕਾ ਹੁੰਦੀ ਹੈ | ਉਨ੍ਹਾਂ ਨੇ ਕਿਹਾ ਕਿ ਮੈਡਮ ਬਲਵੀਰ ਕੌਰ ਦੇ ਤਜਰਬੇ ਨਾਲ ਜ਼ਿਲ੍ਹੇ ਵਿਚ ਚਲ ਰਹੇ ਜਾਗਰੂਕਤਾ ਪ੍ਰੋਗਰਾਮਾਂ ਨੂੰ ਹੋਰ ਬਲ ਮਿਲੇਗਾ | ਡਿਪਟੀ ਮਾਸ ਮੀਡੀਆ ਅਫ਼ਸਰ ਬਲਵੀਰ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ, ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਜਾਗਰੂਕਤਾ ਮੁਹਿੰਮਾਂ ਨੂੰ ਪਿੰਡ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ | ਇਸ ਮੌਕੇ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ, ਡਿਪਟੀ ਮਾਸ ਮੀਡੀਆ ਅਫ਼ਸਰ ਰਵਿੰਦਰ ਜੱਸਲ, ਬਲਾਕ ਐਕਸਟੈਨਸ਼ਨ ਐਜੂਕੇਟਰ ਰੋਹਿਤ ਸ਼ਰਮਾ, ਬੀ. ਈ. ਈ. ਰਾਜੀਵ ਸ਼ਰਮਾ, ਰਿੰਪੀ, ਜਸਤਿੰਦਰ ਸਿੰਘ, ਹਰਦੀਪ ਸਿੰਘ ਤੇ ਦਫ਼ਤਰੀ ਕਰਮਚਾਰੀ ਸੰਦੀਪ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਬਰਾਮਦ, ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ ਅਗਲੀ ਖ਼ਬਰ ਸੰਬੰਧਿਤ ਵਿਭਾਗ ਸਾਰੇ ਮਾਪਦੰਡ ਪੂਰੇ ਕਰਕੇ ਸੜਕਾਂ ਬਣਾਵੇ-ਮਸਜਿੰਦਰ ਸਿੰਘ
Ad Position 24