12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਓਲੰਪੀਅਨ ਜਰਨੈਲ ਸਿੰਘ ਦੇ ਜਵਾਈ ਬਲਰਾਜ ਸਿੰਘ ਤੂਰ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 15-05-2026
ਗੜ੍ਹਸ਼ੰਕਰ, 14 ਮਈ (ਧਾਲੀਵਾਲ)-ਫੁੱਟਬਾਲ ਦੇ ਖੇਤਰ 'ਚ ਭਾਰਤ ਦਾ ਨਾਂਅ ਦੁਨੀਆ ਭਰ ਵਿਚ ਰੁਸ਼ਨਾਉਣ ਵਾਲੇ ਓਲੰਪੀਅਨ ਜਰਨੈਲ ਸਿੰਘ ਪਨਾਮ ਦੇ ਜਵਾਈ ਤੇ ਓਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਦੇ ਸੀਨੀਅਰ ਮੈਂਬਰ ਬਲਰਾਜ ਸਿੰਘ ਤੂਰ ਦਾ ਦਿਹਾਂਤ ਹੋ ਗਿਆ | ਉਨ੍ਹਾਂ ਨੂੰ ਕੁੱਝ ਦਿਨ ਪਹਿਲਾ ਦਿਲ ਦਾ ਦੌਰਾ ਪਿਆ ਸੀ | ਬਲਰਾਜ ਸਿੰਘ ਤੂਰ ਦੇ ਪੁੱਤਰ ਸਰਬਦੀਪ ਸਿੰਘ ਤੂਰ ਨੇ ਦੱਸਿਆ ਕਿ ਬਲਰਾਜ ਸਿੰਘ ਤੂਰ ਨਮਿਤ ਕੀਰਤਨ ਤੇ ਅੰਤਿਮ ਅਰਦਾਸ 17 ਮਈ ਨੂੰ ਗੁਰਦੁਆਰਾ ਸਾਹਿਬ ਪਿੰਡ ਬੈਰਸੀਆਂ (ਨਵਾਂਸ਼ਹਿਰ) ਵਿਖੇ ਦੁਪਹਿਰ 12 ਵਜੇ ਤੋਂ ਹੋਵੇਗੀ | ਬਲਰਾਜ ਸਿੰਘ ਤੂਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਓਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਦੇ ਪ੍ਰਧਾਨ ਮੁਖ਼ਤਿਆਰ ਸਿੰਘ ਹੀਰ, ਕਾਰਜਕਾਰੀ ਪ੍ਰਧਾਨ ਡਾ. ਹਰਵਿੰਦਰ ਸਿੰਘ ਬਾਠ, ਬਲਵੀਰ ਸਿੰਘ ਬੈਂਸ, ਸ਼ਵਿੰਦਰਜੀਤ ਸਿੰਘ ਬੈਂਸ, ਰਣਜੀਤ ਸਿੰਘ ਖੱਖ, ਅਮਨਦੀਪ ਸਿੰਘ ਬੈਂਸ, ਯੋਗਰਾਜ ਗੰਭੀਰ, ਪਿ੍ੰਸੀਪਲ ਡਾ. ਅਮਨਦੀਪ ਹੀਰਾ, ਰੌਸ਼ਨਜੀਤ ਸਿੰਘ ਪਨਾਮ, ਸ਼ਲਿੰਦਰ ਸਿੰਘ ਰਾਣਾ ਤੇ ਸਮੂਹ ਮੈਂਬਰਾਂ ਅਤੇ ਕੈਨੇਡਾ, ਅਮਰੀਕਾ ਤੇ ਇੰਗਲੈਂਡ ਦੀਆਂ ਓਲੰਪੀਅਨ ਜਰਨੈਲ ਸਿੰਘ ਸਪੋਰਟਸ ਕਮੇਟੀਆਂ ਵਲੋਂ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੇ ਫ਼ੇਲ੍ਹ ਸਿਸਟਮ ਨੇ ਰੱਦ ਕਰਵਾਈ ਨੀਟ ਪ੍ਰੀਖਿਆ-ਮੁਨੀਸ਼ ਚੱਢਾ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਬਰਾਮਦ, ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ
Ad Position 24