ਦਸੂਹਾ, 14 ਮਈ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਬਸੋਆ ਵਿਖੇ ਵਿਕਾਸ ਕਾਰਜਾਂ ਲਈ ਤੇ ਪਿੰਡ ਦੀਆਂ ਗਲੀਆਂ ਨਾਲੀਆਂ ਲਈ 5 ਲੱਖ ਰੁਪਏ ਦਾ ਚੈੱਕ ਭੇਟ ਕੀਤਾ | ਉਨ੍ਹਾਂ ਕਿਹਾ ਕਿ ਪਿੰਡ ਦਾ ਵਿਕਾਸ ਪਹਿਲ ਦੇ ਆਧਾਰ 'ਤੇ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿੰਡ ਬਸੋਆ ਦੀ ਪੰਚਾਇਤ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਵਿਧਾਇਕ ਨੇ ਕਿਹਾ ਕਿ ਪਿੰਡਾਂ ਵਿਚ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਕਾਰਨ ਲੋਕ ਆਮ ਆਦਮੀ ਪਾਰਟੀ ਤੋਂ ਪੂਰੀ ਤਰ੍ਹਾਂ ਨਾਲ ਸੰਤੁਸ਼ਟ ਹਨ | ਇਸ ਮੌਕੇ ਸਰਪੰਚ ਸੁਖਵੀਰ ਸਿੰਘ ਮਿੰਟਾ ਬਸੋਆ ਨੇ ਵਿਧਾਇਕ ਘੁਮਣ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਦਾ ਸਨਮਾਨ ਕੀਤਾ | ਇਸ ਮੌਕੇ ਪੰਚ ਜਸਵਿੰਦਰ ਸਿੰਘ, ਪੰਚ ਲਖਵਿੰਦਰ ਸਿੰਘ, ਪੰਚ ਕਰਮਜੀਤ ਸਿੰਘ, ਗੁਰਦੁਆਰਾ ਪ੍ਰਧਾਨ ਮੇਹਰ ਸਿੰਘ, ਰਣਜੀਤ ਸਿੰਘ, ਸਾਬਕਾ ਮੈਂਬਰ ਲਖਵਿੰਦਰ ਸਿੰਘ, ਪ੍ਰੀਤਮ ਸਿੰਘ, ਗੁਰਬਖ਼ਸ਼ ਸਿੰਘ, ਨਰਿੰਦਰ ਸਿੰਘ, ਜਗੀਰ ਸਿੰਘ, ਜਗੀਰ ਸਿੰਘ ਮੱਲੀ, ਹਰਜਿੰਦਰ ਸਿੰਘ ਮੱਲੀ, ਜਸਵਿੰਦਰ ਸਿੰਘ ਮੱਲੀ, ਦਰਸ਼ਨ ਸਿੰਘ ਮੱਲੀ, ਹਰਪਾਲ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਲਖਵੀਰ ਸਿੰਘ, ਜਗਤਾਰ ਸਿੰਘ, ਬਲਵਿੰਦਰ ਸਿੰਘ, ਲੰਬੜਦਾਰ ਲਖਵਿੰਦਰ ਸਿੰਘ, ਸਮਤੀ ਮੈਂਬਰ ਗੁਰਦੀਪ ਸਿੰਘ ਸੋਨੂੰ ਆਦਿ ਹਾਜ਼ਰ ਸਨ |