10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਹਾਜੀਪੁਰ, 15 ਮਈ (ਜੋਗਿੰਦਰ ਸਿੰਘ)-ਹਾਜੀਪੁਰ ਪੁਲਿਸ ਵਲੋਂ ਇਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ | ਇਸ ਸੰਬੰਧੀ ਐਸ. ਐਚ. ਓ. ਅਮਰਜੀਤ ਕੌਰ ਨੇ ਦੱਸਿਆ ਕਿ ਏ. ਐਸ. ਆਈ. ਭਰਤ ਸਿੰਘ ਸਮੇਤ ਪੁਲਿਸ ਪਾਰਟੀ ਖੁੰਡਾ ਪਨਖੂਹ ਤੋਂ ਬੁੱਢਾਬੜ ਨੂੰ ਜਾ ਰਹੇ ਸੀ ਕਿ ਇਕ ਮੋਨਾ ਨੌਜਵਾਨ ਮੋਟਰਸਾਈਕਲ 'ਤੇ ਖੇਤਾਂ ਵਿਚ ਖੜ੍ਹਾ ਸੀ ਜੋ ਪੁਲਿਸ ਨੂੰ ਦੇਖ ਕੇ ਭੱਜਣ ਲੱਗਾ ਜਿਸ ਨੂੰ ਕਾਬੂ ਕੀਤਾ ਤਾਂ ਉਸ ਪਾਸੋਂ 48 ਨਸ਼ੀਲੀਆਂ ਗੋਲੀਆਂ ਪ੍ਰਾਪਤ ਹੋਈਆਂ | ਉਕਤ ਵਿਅਕਤੀ ਦੀ ਪਹਿਚਾਣ ਸੰਜੀਵ ਕੁਮਾਰ ਪੁੱਤਰ ਕੁਲਦੀਪ ਸਿੰਘ ਵਾਸੀ ਖੁਸ਼ਨਗਰ ਥਾਣਾ ਹਾਜੀਪੁਰ ਵਜੋਂ ਹੋਈ ਹੈ | ਪੁਲਿਸ ਨੇ ਕਾਬੂ ਕੀਤੇ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਸਰਵਸਿਜ਼ ਯੂਨੀਅਨ ਵਲੋਂ ਸਰਕਲ ਪੱਧਰੀ ਕਨਵੈਨਸ਼ਨ ਅਗਲੀ ਖ਼ਬਰ ਨਗਰ ਕੌਂਸਲ ਹਰਿਆਣਾ ਦੀਆਂ ਚੋਣਾਂ ਲਈ 9 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ
Ad Position 24