10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪਾਉਂਟਾ ਸਾਹਿਬ ਵਿਖੇ ਸ਼ਹੀਦੀ ਜੋੜ ਮੇਲਾ 22 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਚੱਬੇਵਾਲ, 15 ਮਈ (ਰਾਜੀਵ ਭਾਰਦਵਾਜ)-ਗੁਰਦੁਆਰਾ ਸਾਹਿਬ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਹਿਯੋਗ ਨਾਲ ਤਰਨਾ ਦਲ ਹਰੀਆਂ ਵੇਲਾਂ ਦੇ ਸ਼ਹੀਦ ਹੋਏ 11 ਨਿਹੰਗ ਸਿੰਘਾਂ ਦੀ ਯਾਦ 'ਚ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪਾਤਿਸ਼ਾਹੀ ਦਸਵੀਂ (ਹਿਮਾਚਲ ਪ੍ਰਦੇਸ਼) ਵਿਖੇ 22 ਮਈ ਨੂੰ ਮਨਾਏ ਜਾ ਰਹੇ ਸ਼ਹੀਦੀ ਜੋੜ ਮੇਲੇ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਸ ਸੰਬੰਧੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਜਿੰਦਾ ਸ਼ਹੀਦ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਦੱਸਿਆ ਕਿ 22 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪੰਥ ਦੇ ਮਹਾਨ ਰਾਗੀ ਜਥੇ ਤੇ ਸੰਤ-ਮਹਾਂਪੁਰਸ਼ ਸੰਗਤਾਂ ਨੂੰ ਕਥਾ-ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ | ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਪੰਥਕ ਸ਼ਖ਼ਸੀਅਤਾਂ ਵਲੋਂ ਸ੍ਰੀ ਪਾਉਂਟਾ ਸਾਹਿਬ ਦੇ ਖ਼ੂਨੀ ਸਾਕੇ ਦੇ ਸ਼ਹੀਦ ਸਿੰਘਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ | ਇਸ ਮੌਕੇ ਮੁਹੱਲਾ ਕੱਢਿਆ ਜਾਵੇਗਾ, ਜਿਸ 'ਚ ਨਿਹੰਗ ਸਿੰਘ ਘੋੜ ਸਵਾਰੀ ਤੇ ਗਤਕੇ ਦੇ ਜੌਹਰ ਦਿਖਾਉਣਗੇ |
Ad Position 22
No active advertisement
ਪਿਛਲੀ ਖ਼ਬਰ ਹਿਜ਼ ਐਕਸੀਲੈਂਟ ਇੰਸਟੀਚਿਊਟਸ ਦੇ ਵਿਦਿਆਰਥੀਆਂ ਦਾ 12ਵੀਂ ਜਮਾਤ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਭੰਗਾਲਾ ਚੁੰਗੀ ਨੇੜੇ ਭਿਆਨਕ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
Ad Position 24