09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਚੋਰੀ ਦੇ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨਾਂ ਦੀ ਟਿੱਪਰ ਨਾਲ ਟੱਕਰ, 1 ਦੀ ਮੌਤ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਗੜ੍ਹਸ਼ੰਕਰ, 15 ਮਈ (ਧਾਲੀਵਾਲ)-ਗੜ੍ਹਸ਼ੰਕਰ ਦੇ ਪਿੰਡ ਚੱਕ ਹਾਜੀਪੁਰ ਵਿਖੇ ਤੜਕਸਾਰ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਨੌਜਵਾਨਾਂ ਦਾ ਚੋਰੀ ਦਾ ਮੋਟਰਸਾਈਕਲ ਟਿੱਪਰ ਨਾਲ ਟਕਰਾ ਗਿਆ ਤੇ ਇਸ ਘਟਨਾ 'ਚ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਤੜਕਸਾਰ ਪਿੰਡ ਚੱਕ ਹਾਜੀਪੁਰ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਘਰ 'ਚੋਂ ਮੋਟਰਸਾਈਕਲ ਚੋਰੀ ਕਰਦਿਆਂ ਇਕ ਮੰਦਿਰ 'ਚੋਂ ਨਕਦੀ ਚੋਰੀ ਕੀਤੀ ਗਈ | ਚੋਰੀ ਦੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਸਵੇਰੇ ਕਰੀਬ 6.30 ਕੁ ਵਜੇ ਜਦੋਂ ਅਣਪਛਾਤੇ ਵਿਅਕਤੀ ਨੰਗਲ ਰੋਡ 'ਤੇ ਜਾ ਰਹੇ ਸਨ ਤਾਂ ਇਨ੍ਹਾਂ ਦਾ ਮੋਟਰਸਾਈਕਲ ਸ਼ਹਿਰ ਤੋਂ ਬਾਹਰਵਾਰ ਇਕ ਢਾਬੇ ਕੋਲ ਸਾਹਮਣੇ ਤੋਂ ਆ ਰਹੇ ਟਿੱਪਰ ਨਾਲ ਟਕਰਾ ਗਿਆ | ਇਸ ਘਟਨਾ ਦੌਰਾਨ ਜਿਥੇ ਮੋਟਰਸਾਈਕਲ ਚਾਲਕ ਗੰਭੀਰ ਜ਼ਖ਼ਮੀ ਹੋ ਗਏ, ਉਥੇ ਟਿੱਪਰ ਵੀ ਘਟਨਾ ਦੌਰਾਨ ਪਲਟ ਗਿਆ | ਇਸ ਦੌਰਾਨ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਦਾਖਲ ਕਰਵਾਇਆ ਗਿਆ ਜਿਥੋਂ ਅੱਗੇ ਉਨ੍ਹਾਂ ਨੂੰ ਰੈਫ਼ਰ ਕਰ ਦਿੱਤਾ ਗਿਆ | ਘਟਨਾ ਦੌਰਾਨ ਜਦੋਂ ਚੋਰੀ ਦੇ ਮੋਟਰਸਾਈਕਲ ਬਾਰੇ ਪਤਾ ਲੱਗਾ ਤਾਂ ਪਿੰਡ ਚੱਕ ਹਾਜੀਪੁਰ ਦੇ ਵਿਅਕਤੀ ਵੀ ਮੌਕੇ 'ਤੇ ਪਹੁੰਚ ਗਏ | ਦੇਰ ਸ਼ਾਮ ਪੁਲਿਸ ਨੂੰ ਸੈਕਟਰ-32 ਚੰਡੀਗੜ੍ਹ ਦੇ ਹਸਪਤਾਲ ਤੋਂ ਪਹੁੰਚੀ ਚਿੱਟ ਤੋਂ ਪਤਾ ਲੱਗਿਆ ਕਿ ਹਾਦਸੇ 'ਚ ਜ਼ਖ਼ਮੀ ਮਨਜਿੰਦਰ ਪੁੱਤਰ ਮਦਨ ਲਾਲ (30) ਦੀ ਮੌਤ ਹੋ ਗਈ ਹੈ | ਪੁਲਿਸ ਵਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਨਿਵਾਸ ਵੱਲ ਰੋਸ ਮਾਰਚ ਭਲਕੇ ਅਗਲੀ ਖ਼ਬਰ ਤਲਵਾੜਾ ਵਿਖੇ ਦੋ-ਦਿਨਾ ਬਣਾਉਟੀ ਅੰਗਾਂ ਤੇ ਸਹਾਇਕ ਉਪਕਰਨਾਂ ਦੀ ਵੰਡ ਦਾ ਮੈਗਾ ਕੈਂਪ ਸ਼ੁਰੂ
Ad Position 24