09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਨਿਵਾਸ ਵੱਲ ਰੋਸ ਮਾਰਚ ਭਲਕੇ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਹਰਿਆਣਾ, 15 ਮਈ (ਹਰਮੇਲ ਸਿੰਘ ਖੱਖ)-ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਹੱਲ ਕਰਨ ਤੋਂ ਇਨਕਾਰੀ ਪੰਜਾਬ ਸਰਕਾਰ ਖਿਲਾਫ ਸੰਘਰਸ਼ ਨੂੰ ਹੋਰ ਮਘਾਉਣ ਲਈ ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਦੀ ਮੀਟਿੰਗ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ ਦੇ ਆਗੂ ਡਾ. ਸੰਜੀਵ ਕਲਸੀ, ਬਲਾਕ ਪ੍ਰਧਾਨ ਪਰਮਜੀਤ ਸਿੰਘ ਭੰੂਗਾ ਦੀ ਪ੍ਰਧਾਨਗੀ ਹੇਠ ਹਰਿਆਣਾ ਵਿਖੇ ਹੋਈ | ਇਸ ਮੌਕੇ ਪੁੱਜੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਪ੍ਰਤੀ ਅਪਣਾਈ ਬੇਰੁਖ਼ੀ ਦਾ ਬਣਦਾ ਜਵਾਬ ਵੱਡੇ ਸੰਘਰਸ਼ਾਂ ਰਾਹੀਂ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮੰਗਾਂ ਨੂੰ ਲੈ ਕੇ 17 ਮਈ ਨੂੰ ਮੁਹਾਲੀ ਵਿਖੇ ਹਜ਼ਾਰਾਂ ਮੁਲਾਜ਼ਮਾਂ ਦੀ ਸ਼ਮੂਲੀਅਤ ਕਰਵਾਉਂਦੇ ਹੋਏ ਵਿਸ਼ਾਲ ਸੂਬਾਈ ਰੈਲੀ ਕੀਤੀ ਜਾਵੇਗੀ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਰਿਹਾਇਸ਼ ਵੱਲ ਮਾਰਚ ਕੀਤਾ ਜਾਵੇਗਾ, ਜਿਸ 'ਚ ਭੰੂਗਾ ਬਲਾਕ ਵਿਚੋਂ ਵੱਡੀ ਗਿਣਤੀ ਵਿਚ ਅਧਿਆਪਕ ਮੁਲਾਜ਼ਮ ਸ਼ਮੂਲੀਅਤ ਕਰਨਗੇ | ਇਸ ਮੌਕੇ ਮਨਦੀਪ ਸਿੰਘ ਨੰਗਲ ਈਸ਼ਰ, ਅਜਵਿੰਦਰ ਕੌਰ, ਹਰਪ੍ਰੀਤ ਕੌਰ, ਵਰਿੰਦਰ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਸੂਹਾ ਵਿਖੇ ਨਗਰ ਕੌਂਸਲ ਦੀਆਂ ਚੋਣਾਂ ਲਈ 13 ਨਾਮਜ਼ਦਗੀ ਪੱਤਰ ਦਾਖਲ ਹੋਏ ਅਗਲੀ ਖ਼ਬਰ ਚੋਰੀ ਦੇ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨਾਂ ਦੀ ਟਿੱਪਰ ਨਾਲ ਟੱਕਰ, 1 ਦੀ ਮੌਤ
Ad Position 24