09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਗਰ ਕੌਂਸਲ ਗੜ੍ਹਸ਼ੰਕਰ ਦੀ ਚੋਣ ਲਈ 7 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੇਪਰ ਦਾਖ਼ਲ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਗੜ੍ਹਸ਼ੰਕਰ, 15 ਮਈ (ਧਾਲੀਵਾਲ)-26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਵਾਸਤੇ ਗੜ੍ਹਸ਼ੰਕਰ ਨਗਰ ਕੌਂਸਲ ਲਈ 7 ਉਮੀਦਵਾਰਾਂ ਵਲੋਂ ਐੱਸ. ਡੀ. ਐੱਮ.-ਕਮ-ਰਿਟਰਨਿੰਗ ਅਫਸਰ ਸੰਜੀਵ ਗੌੜ ਪਾਸ ਨਾਮਜ਼ਦਗੀ ਪੇਪਰ ਦਾਖ਼ਲ ਕੀਤੇ ਗਏ | ਗੜ੍ਹਸ਼ੰਕਰ ਦੇ 13 ਵਾਰਡਾਂ ਲਈ ਹੋਣ ਜਾ ਰਹੀ ਚੋਣ ਵਾਸਤੇ ਵਾਰਡ ਨੰਬਰ 4 ਤੋਂ ਆਜ਼ਾਦ ਉਮੀਦਵਾਰ ਵਜੋਂ ਕੁਲਵਿੰਦਰ ਸੰਘਾ ਤੇ ਪਵਨ ਕੁਮਾਰ ਵਲੋਂ ਨਾਮਜ਼ਦਗੀ ਪੇਪਰ ਦਾਖ਼ਲ ਕੀਤੇ ਗਏ | ਇਸੇ ਤਰ੍ਹਾਂ ਵਾਰਡ 6 ਤੋਂ ਚਮਨ ਲਾਲ ਨੇ ਬਸਪਾ ਉਮੀਦਵਾਰ ਵਜੋਂ, ਵਾਰਡ 7 ਤੋਂ ਆਜ਼ਾਦ ਉਮੀਦਵਾਰ ਵਜੋਂ ਊਸ਼ਾ ਰਾਣੀ ਨੇ, ਵਾਰਡ 10 ਤੋਂ ਆਜ਼ਾਦ ਉਮੀਦਵਾਰ ਵਜੋਂ ਵਿਕਰਾਂਤ ਰਣਦੇਵ ਤੇ ਨੀਲਮ ਰਣਦੇਵ ਵਲੋਂ ਨਾਮਜ਼ਦਗੀ ਪੇਪਰ ਦਾਖ਼ਲ ਕੀਤੇ ਗਏ | ਇਸੇ ਤਰ੍ਹਾਂ ਵਾਰਡ ਨੰਬਰ 13 ਤੋਂ ਬਸਪਾ ਉਮੀਦਵਾਰ ਪ੍ਰਵੀਨ ਕੁਮਾਰ ਵਲੋਂ ਨਾਮਜ਼ਦਗੀ ਪੇਪਰ ਦਾਖ਼ਲ ਕੀਤੇ ਗਏ ਹਨ | ਨਾਮਜ਼ਦਗੀ ਪੇਪਰ ਦਾਖਲ ਕਰਨ ਦਾ 16 ਮਈ ਨੂੰ ਅੰਤਿਮ ਦਿਨ ਹੈ ਤੇ ਇਸ ਦਿਨ ਸ਼ਹਿਰ ਦੇ ਕੁੱਲ 13 ਵਾਰਡਾਂ ਲਈ 40 ਦੇ ਕਰੀਬ ਉਮੀਦਵਾਰਾਂ ਵਜੋਂ ਨਾਮਜ਼ਦਗੀ ਪੇਪਰ ਦਾਖ਼ਲ ਕੀਤੇ ਜਾਣ ਦੀ ਉਮੀਦ ਹੈ |
Ad Position 22
No active advertisement
ਪਿਛਲੀ ਖ਼ਬਰ ਸੂਸਾਂ ਦੇ ਮੇਲੇ 'ਤੇ ਸ਼ਰਧਾਲੂਆਂ ਵਲੋਂ ਵੱਡੀ ਗਿਣਤੀ ਵਿਚ ਲੰਗਰ ਤੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਅਗਲੀ ਖ਼ਬਰ ਦਸੂਹਾ ਵਿਖੇ ਨਗਰ ਕੌਂਸਲ ਦੀਆਂ ਚੋਣਾਂ ਲਈ 13 ਨਾਮਜ਼ਦਗੀ ਪੱਤਰ ਦਾਖਲ ਹੋਏ
Ad Position 24