09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਉੜਮੁੜ 'ਚ ਵਿਦਿਆਰਥੀਆਂ ਦੀ ਸਹਾਇਤਾ ਲਈ ਸ਼ਲਾਘਾਯੋਗ ਯੋਗਦਾਨ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਟਾਂਡਾ ਉੜਮੁੜ, 15 ਮਈ (ਭਗਵਾਨ ਸਿੰਘ ਸੈਣੀ)-ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਟਾਂਡਾ ਉੜਮੁੜ ਵਿਖੇ ਸਮਾਜ ਸੇਵੀ ਜੋਗਿੰਦਰ ਸਿੰਘ ਵਲੋਂ ਆਪਣੇ ਸਵ. ਪੁੱਤਰ ਸੰਦੀਪ ਕੁਮਾਰ (ਅਸਿਸਟੈਂਟ ਡਿਸਟਿ੍ਕਟ ਅਟਾਰਨੀ) ਦੀ ਯਾਦ 'ਚ ਡੀ. ਏ. ਵੀ. ਸਕੂਲ ਦੇ ਪੰਜ ਵਿਦਿਆਰਥੀ ਦੀ ਫ਼ੀਸ ਲਈ 25 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਗਈ | ਇਸ ਮੌਕੇ ਡੀ. ਏ. ਵੀ. ਸਕੂਲ ਪ੍ਰਬੰਧਕ ਕਮੇਟੀ ਤੇ ਪਿ੍ੰਸੀਪਲ ਕੰਵਲਜੀਤ ਸ਼ਰਮਾ ਨੇ ਸਮਾਜ ਸੇਵੀ ਜੋਗਿੰਦਰ ਸਿੰਘ ਦੇ ਇਸ ਨੇਕ ਅਤੇ ਪ੍ਰੇਰਣਾਦਾਇਕ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਆਖਿਆ ਕਿ ਇਸ ਤਰ੍ਹਾਂ ਦੇ ਸਮਾਜਿਕ ਯੋਗਦਾਨ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੇ ਨਿਰਮਾਣ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ | ਸਕੂਲ ਪ੍ਰਬੰਧਕ ਕਮੇਟੀ ਵਲੋਂ ਸਵ. ਸੰਦੀਪ ਕੁਮਾਰ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਤਾਕਤ ਬਖ਼ਸ਼ਣ ਦੀ ਅਰਦਾਸ ਕੀਤੀ ਗਈ ਅਤੇ ਜੋਗਿੰਦਰ ਸਿੰਘ ਦਾ ਇਸ ਉਦਾਰ ਸਹਿਯੋਗ ਲਈ ਧੰਨਵਾਦ ਕੀਤਾ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਮੈਂਬਰ, ਪਿ੍ੰਸੀਪਲ ਕੰਵਲਜੀਤ ਸ਼ਰਮਾ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕੱਲ੍ਹ ਅਗਲੀ ਖ਼ਬਰ ਬਾਬਾ ਰੱਲ੍ਹ ਦੀ ਯਾਦ 'ਚ ਜੋੜ ਮੇਲਾ ਕੱਲ੍ਹ
Ad Position 24