09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਿਗਮ ਚੋਣਾਂ 'ਚ ਹਾਰ ਦੇ ਡਰੋਂ ਵੋਟਾਂ ਲੁੱਟਣ ਦੀ ਤਿਆਰੀ 'ਚ ਹੈ 'ਆਪ' ਸਰਕਾਰ-ਬਾਜਵਾ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ 'ਚ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਆਪਣੀ ਸਾਖ ਬਚਾਉਣ ਲਈ ਨਗਰ ਨਿਗਮ ਚੋਣਾਂ ਲੋਕਤਾਂਤਿ੍ਕ ਢੰਗ ਨਾਲ ਲੜਨ ਦੀ ਬਜਾਏ ਧੱਕੇਸ਼ਾਹੀ ਨਾਲ ਵੋਟਾਂ ਲੁੱਟਣ ਦੀ ਤਿਆਰੀ ਕਰ ਰਹੀ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ ਨੇ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਸੰਬੰਧੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੰਭਾਵੀ ਉਮੀਦਵਾਰਾਂ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ 'ਆਪ' ਸੂਬੇ ਦੀ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਲੋਕਤੰਤਰੀ ਕਦਰਾਂ-ਕੀਮਤਾਂ ਦਾ ਸ਼ਰੇਆਮ ਘਾਣ ਕੀਤਾ ਹੈ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) 'ਆਪ' ਸਰਕਾਰ ਦੀ ਹਰ ਵਧੀਕੀ ਤੇ ਧੱਕੇਸ਼ਾਹੀ ਦਾ ਮੂੰਹ-ਤੋੜ ਜਵਾਬ ਦੇਵੇਗਾ | ਹਲਕਾ ਇੰਚਾਰਜ ਸੰਜੀਵ ਤਲਵਾੜ ਨੇ ਸੰਭਾਵੀ ਉਮੀਦਵਾਰਾਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਵਰਕਰਾਂ ਦਾ ਹੌਸਲਾ ਹੀ ਜਿੱਤ ਦੀ ਪਹਿਲੀ ਪੌੜੀ ਹੁੰਦਾ ਹੈ | ਇਸ ਮੌਕੇ ਪ੍ਰੇਮ ਸਿੰਘ ਪਿੱਪਲਾਂਵਾਲਾ ਜ਼ਿਲ੍ਹਾ ਪ੍ਰਧਾਨ ਐਸ. ਸੀ. ਵਿੰਗ, ਸੰਤੋਖ ਸਿੰਘ ਅÏਜਲਾ ਜ਼ਿਲ੍ਹਾ ਪ੍ਰਧਾਨ ਵਪਾਰ ਸੈੱਲ, ਬਰਿੰਦਰ ਸਿੰਘ ਪਰਮਾਰ ਜ਼ਿਲ੍ਹਾ ਜਨਰਲ ਸਕੱਤਰ, ਹਰਸਿਮਰਨ ਸਿੰਘ ਹਰਜੀ ਬਾਜਵਾ ਇੰਚਾਰਜ ਲੋਕ ਸਭਾ ਯੂਥ ਵਿੰਗ ਹੁਸ਼ਿਆਰਪੁਰ, ਬਿਕਰਮਜੀਤ ਸਿੰਘ ਕਲਸੀ, ਨੀਤੀ ਤਲਵਾੜ, ਸੰਜੀਵ ਥਾਪਰ, ਲਵਲੀ ਪਹਿਲਵਾਨ, ਵੇਦ ਪ੍ਰਕਾਸ਼ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਗਰ ਕੌਂਸਲ ਚੋਣਾਂ ਵਿਚ ਜਿੱਤ ਪ੍ਰਾਪਤ ਕਰੇਗਾ - ਲੱਖੀ, ਚੱਕ ਨਗਰ ਕੌਂਸਲ ਚੋਣਾਂ ਨੂੰ ਲੈ... ਅਗਲੀ ਖ਼ਬਰ ਨਗਰ ਕੌਂਸਲ ਹਰਿਆਣਾ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰਨਗੇ-ਆਦੀਆ
Ad Position 24