08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਲੱਖਾਂ ਦੇ ਵਿਕਾਸ ਕਾਰਜਾਂ ਨਾਲ ਜਾਂਗਲੀਆਣਾ ਦੀ ਬਦਲੇਗੀ ਨੁਹਾਰ-ਡਾ. ਇਸ਼ਾਂਕ ਕੁਮਾਰ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਮੈਂ ਹਮੇਸ਼ਾ ਆਪਣੇ ਹਲਕਾ ਚੱਬੇਵਾਲ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਕੰਮ ਕਰਨ ਤੇ ਬਹੁ-ਪੱਖੀ ਯਤਨ ਕਰਨ ਦੀ ਕੋਸ਼ਿਸ਼ ਕਰਦਾ ਹਾਂ | ਇਹ ਪ੍ਰਗਟਾਵਾ ਹਲਕਾ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਪਿੰਡ ਜਾਂਗਲੀਆਣਾ ਵਿਖੇ ਪਿੰਡ ਵਾਸੀਆਂ ਦੀ ਹੋਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਿੰਡ ਜਾਂਗਲੀਆਣਾ 'ਚ ਇਸ ਸਮੇਂ 27.50 ਲੱਖ ਦੇ ਕਈ ਵਿਕਾਸ ਕਾਰਜ ਚੱਲ ਰਹੇ ਹਨ, ਜੋ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਗੇ ਤੇ ਪਿੰਡ ਵਾਸੀਆਂ ਨੂੰ ਸਹੂਲਤ ਦੇਣਗੇ | ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਦੀਆਂ ਮੰਗਾਂ ਅਨੁਸਾਰ 7.50 ਲੱਖ ਗੰਦੇ ਪਾਣੀ ਦੀ ਨਿਕਾਸੀ ਤੇ ਸੀਵਰੇਜ ਲਈ ਜਾਰੀ ਕੀਤੇ ਗਏ ਹਨ, 15 ਲੱਖ ਦੀ ਗ੍ਰਾਂਟ ਨਾਲ ਗਲੀਆਂ-ਨਾਲੀਆਂ ਦੀ ਉਸਾਰੀ/ਰਿਪੇਅਰ ਦੇ ਕੰਮ ਪ੍ਰਗਤੀ ਅਧੀਨ ਹਨ ਤੇ ਜਲਦੀ ਹੀ ਪੂਰੇ ਹੋ ਜਾਣਗੇ | 5 ਲੱਖ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਦਾ ਨਿਰਮਾਣ ਵੀ ਤੇਜ਼ੀ ਨਾਲ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਰਸੂਲਪੁਰ ਤੋਂ ਜਾਂਗਲੀਆਣਾ ਤੱਕ 0.60 ਕਿੱਲੋਮੀਟਰ ਲੰਬਾਈ ਵਾਲੀ ਸੜਕ ਲਈ ਵੀ 12.34 ਲੱਖ ਦੀ ਲਾਗਤ ਨਾਲ ਟੈਂਡਰ ਮਨਜ਼ੂਰ ਹੋ ਗਿਆ ਹੈ ਤੇ ਇਸ ਸੜਕ ਨੂੰ ਬਣਾਉਣ ਦਾ ਕੰਮ ਵੀ ਜਲਦੀ ਹੀ ਸ਼ੁਰੂ ਹੋ ਜਾਵੇਗਾ | ਡਾ. ਇਸ਼ਾਂਕ ਕੁਮਾਰ ਨੇ ਇਲਾਕੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ ਤੇ ਕਿਹਾ ਕਿ ਸਾਰੇ ਚੱਲ ਰਹੇ ਪ੍ਰਾਜੈਕਟਾਂ ਦੀ ਗੁਣਵੱਤਾ ਦੇ ਮਿਆਰਾਂ ਨਾਲ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਉਹ ਖ਼ਾਸ ਧਿਆਨ ਰੱਖਣਗੇ | ਪਿੰਡ ਵਾਸੀਆਂ ਵਲੋਂ ਸਰਪੰਚ ਮਨਜੀਤ ਕੌਰ ਨੇ ਚੱਲ ਰਹੇ ਵਿਕਾਸ ਕਾਰਜਾਂ ਲਈ ਵਿਧਾਇਕ ਡਾ. ਇਸ਼ਾਂਕ ਕੁਮਾਰ ਦਾ ਧੰਨਵਾਦ ਕੀਤਾ | ਇਸ ਮੌਕੇ ਮੀਨਾ ਕੁਮਾਰੀ ਪੰਚ, ਲਹਿੰਬਰ ਸਿੰਘ ਪੰਚ, ਕੁਲਜੀਤ ਸਿੰਘ ਪੰਚ, ਸਤਨਾਮ ਸਿੰਘ, ਰਸ਼ਪਾਲ ਸਿੰਘ, ਹਰਦੀਪ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਵਿੰਦਰ ਸਿੰਘ ਬਾਹਰਾ ਵਲੋਂ ਦਿਵਿਆਂਗ ਵਿਦਿਆਰਥੀ ਨਵਪ੍ਰੀਤ ਸਿੰਘ ਦਾ ਸਨਮਾਨ ਅਗਲੀ ਖ਼ਬਰ ਪੂਬੋਵਾਲ 'ਚ ਬਾਬਾ ਸ੍ਰੀਚੰਦ ਦਾ ਸਮਾਗਮ ਅੱਜ
Ad Position 24