08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਬਸਪਾ ਦੀ ਸਰਕਾਰ ਬਣਦੀ ਹੈ ਤਾਂ ਕੱਚੇ ਕਰਮਚਾਰੀਆਂ ਨੂੰ 100 ਫ਼ੀਸਦੀ ਪੱਕਾ ਕਰਾਂਗੇ-ਡਾ. ਕਰੀਮਪੁਰੀ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਨੂੰ ਪੂਰਨ ਸਮਰਥਨ ਦਾ ਐਲਾਨ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਵਲੋਂ ਵਿੱਢੀ ਗਈ 'ਪੰਜਾਬ ਸੰਭਾਲੋ ਮੁਹਿੰਮ' ਅੱਜ ਉਸ ਸਮੇਂ ਹੋਰ ਤੇਜ਼ ਹੋ ਗਈ ਜਦੋਂ ਬਸਪਾ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਹੁਸ਼ਿਆਰਪੁਰ ਵਿਖੇ ਹੜਤਾਲ 'ਤੇ ਬੈਠੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ 'ਚ ਸ਼ਮੂਲੀਅਤ ਕਰਦਿਆਂ ਉਨ੍ਹਾਂ ਦਾ ਸਮਰਥਨ ਕਰਨ ਦਾ ਐਲਾਨ ਕੀਤਾ | ਇਸ ਮੌਕੇ ਡਾ. ਕਰੀਮਪੁਰੀ ਨੇ ਕਾਂਗਰਸ, ਅਕਾਲੀ ਦਲ, ਭਾਜਪਾ ਤੇ ਆਮ ਆਦਮੀ ਪਾਰਟੀ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਇਨ੍ਹਾਂ ਉਕਤ ਸਿਆਸੀ ਪਾਰਟੀਆਂ ਠੇਕੇਦਾਰੀ ਸਿਸਟਮ ਦੀਆਂ ਪੋਸ਼ਕ ਹਨ, ਜੋ ਸਿੱਧੇ ਤੌਰ 'ਤੇ ਕਰਮਚਾਰੀਆਂ ਦੇ ਆਰਥਿਕ ਤੇ ਮਾਨਸਿਕ ਸ਼ੋਸ਼ਣ ਲਈ ਜ਼ਿੰਮੇਵਾਰ ਹੈ | ਬਸਪਾ ਇਸ ਲੁੱਟ ਦੇ ਸਿਸਟਮ ਦੇ ਸਖ਼ਤ ਖ਼ਿਲਾਫ਼ ਹੈ ਤੇ ਕਰਮਚਾਰੀਆਂ ਦੇ ਹੱਕਾਂ ਦੀ ਲੜਾਈ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਬਸਪਾ ਨੂੰ ਸੱਤਾ 'ਚ ਲਿਆਂਦੀ ਹੈ ਤਾਂ ਸਰਕਾਰ ਬਣਦਿਆਂ ਹੀ 100 ਫ਼ੀਸਦੀ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਤੇ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਲਾਗੂ ਕਰਨ ਦਾ ਫ਼ੈਸਲਾ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ 'ਪੰਜਾਬ ਸੰਭਾਲੋ ਮੁਹਿੰਮ' ਦਾ ਮਕਸਦ ਸੂਬੇ ਨੂੰ ਇਨ੍ਹਾਂ ਲੋਕ-ਵਿਰੋਧੀ ਪਾਰਟੀਆਂ ਤੋਂ ਮੁਕਤ ਕਰਵਾ ਕੇ ਲੋਕ-ਪੱਖੀ ਰਾਜ ਸਥਾਪਿਤ ਕਰਨਾ ਹੈ | ਇਸ ਮੌਕੇ ਪਾਰਟੀ ਦੇ ਜ਼ੋਨ ਕੋਆਰਡੀਨੇਟਰ ਚੌਧਰੀ ਗੁਰਨਾਮ ਸਿੰਘ, ਸੂਬਾ ਜਨਰਲ ਸੈਕਟਰੀ ਠੇਕੇਦਾਰ ਭਗਵਾਨ ਦਾਸ ਸਿੱਧੂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਸੂਬਾ ਸੈਕਟਰੀ ਮਨਿੰਦਰ ਸਿੰਘ ਸ਼ੇਰਪੁਰੀ, ਸੁਖਦੇਵ ਬਿੱਟਾ ਸੂਬਾ ਸੈਕਟਰੀ, ਜ਼ਿਲ੍ਹਾ ਜਨਰਲ ਸੈਕਟਰੀ ਧਰਮਿੰਦਰ ਦਾਦਰਾ ਐਡਵੋਕੇਟ, ਜ਼ਿਲ੍ਹਾ ਉਪ ਪ੍ਰਧਾਨ ਸੋਮਨਾਥ ਬੈਂਸ, ਮਦਨ ਸਿੰਘ ਬੈਂਸ ਇੰਚਾਰਜ ਵਿਧਾਨ ਸਭਾ ਹੁਸ਼ਿਆਰਪੁਰ, ਜਗਮੋਹਨ ਸੱਜਣਾ ਸਰਪੰਚ, ਵਿਜੇ ਖ਼ਾਨਪੁਰੀ, ਲਾਡੀ ਅਸਲਾਮਾਬਾਦ, ਜੱਸ ਭੱਟੀ ਪ੍ਰਧਾਨ ਵਿਧਾਨ ਸਭਾ ਚੱਬੇਵਾਲ, ਵਰਿੰਦਰ ਬੱਧਣ ਸ਼ਹਿਰੀ ਪ੍ਰਧਾਨ, ਇੰਜ. ਸਤਪਾਲ ਭਾਰਦਵਾਜ, ਰਮਨ ਰਲ, ਕੁਲਵੰਤ ਸਿੰਘ ਸੈਣੀ, ਕਰਨਜੋਤ ਆਦੀਆ, ਸੋਮਨਾਥ ਆਦੀਆ, ਬਿਕਰਮਜੀਤ ਬੰਟੀ, ਨਰੇਸ਼ ਕੁਮਾਰ, ਜੋਗਿੰਦਰ ਪਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 14 ਸਾਲ ਬੀਤ ਜਾਣ ਬਾਅਦ ਵੀ ਨਹੀਂ ਮਿਲੀ ਵਿਭਾਗੀ ਤਰੱਕੀ ਅਗਲੀ ਖ਼ਬਰ ਜ਼ਿਲ੍ਹਾ ਵੁਸ਼ੂ ਮੁਕਾਬਲਿਆਂ 'ਚ ਅਰਜੁਨ ਨੇ ਜਿੱਤਿਆ ਸੋਨ ਤਗਮਾ
Ad Position 24