07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਰਕਾਰੀ ਸਕੂਲ ਲੜਕੀਆਂ ਵਿਖੇ 12ਵੀਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਮਾਹਿਲਪੁਰ,15 ਮਈ (ਰਜਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਪੀ.ਐਮ.ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਹਿਲਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਮੈਡਮ ਸਤਿੰਦਰਦੀਪ ਕੌਰ ਢਿੱਲੋ ਤੇ ਸਮੂਹ ਸਟਾਫ਼ ਵਲੋਂ ਵਿਦਿਆਰਥਣਾਂ ਦਾ ਸਨਮਾਨ ਕਰਦੇ ਹੋਏ ਦੱਸਿਆ ਕਿ ਕਾਮਰਸ ਸਟਰੀਮ ਦੀ ਵਿਦਿਆਰਥਣ ਰੀਤਿਕਾ ਨੇ 97 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ 'ਚ 16ਵਾਂ ਰੈਂਕ ਸਥਾਨ ਹਾਸਲ ਕੀਤਾ ਤੇ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਤੀਸਰੇ ਸਥਾਨ 'ਤੇ ਰਹਿ ਕੇ ਆਪਣਾ, ਸਕੂਲ, ਮਾਪੇ ਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਕਿਰਨਦੀਪ ਬੰਗ਼ੜ ਨੇ 95 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਦੂਸਰਾ ਤੇ ਆਂਚਲ ਨੇ 92 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਉਨ੍ਹਾਂ ਦੱਸਿਆ ਕਿ ਸਕੂਲ ਦੇ ਗਰੁੱਪਾਂ ਦੇ 164 ਵਿਦਿਆਰਥੀਆਂ 'ਚੋ 164 ਪਾਸ ਹੋਏ ਜਿਨ੍ਹਾਂ ਵਿਚੋਂ 60 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ |
Ad Position 22
No active advertisement
ਪਿਛਲੀ ਖ਼ਬਰ ਐੱਸ. ਬੀ. ਐੱਮ. ਮਾਡਲ ਹਾਈ ਸਕੂਲ ਸਦਰਪੁਰ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਆਲ ਇੰਡੀਆ ਬੀ.ਐਸ.ਐਨ.ਐਲ. ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ
Ad Position 24