07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਦਿੱਲੀ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਸੀ.ਬੀ.ਐਸ.ਈ. ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਦਿੱਲੀ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ, ਜਿਸ ਦੇ ਚੱਲਦਿਆਂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਤੇ ਸਮੂਹ ਸਟਾਫ਼ 'ਚ ਖ਼ੁਸ਼ੀ ਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ | ਨਤੀਜੇ 'ਚ ਸਾਇੰਸ ਸਟਰੀਮ ਦੇ ਵਿਦਿਆਰਥੀ ਜਾੱਲਿਨ ਰਿਆਨ ਨੇ 96.8 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਜਸਮੀਨ ਝੂਟੀ ਨੇ ਵਧੀਆ ਅੰਕ ਹਾਸਲ ਕਰਕੇ ਸਫਲਤਾ ਪ੍ਰਾਪਤ ਕੀਤੀ | ਕਾਮਰਸ ਸਟਰੀਮ 'ਚ ਜੈਸਮੀਨ ਕੌਰ, ਸ਼ਵੇਤਾ ਪਠਾਣੀਆ ਤੇ ਕਨਿਸ਼ਕਾ ਨੇ ਵਧੀਆ ਅੰਕ ਪ੍ਰਾਪਤ ਕਰਕੇ ਆਪਣੀ ਸ਼ਾਨਦਾਰ ਜਿੱਤ ਦਰਜ ਕੀਤੀ | ਸਕੂਲ ਦੇ ਵਿਦਿਆਰਥੀਆਂ ਨੇ ਅੰਗਰੇਜ਼ੀ ਸਟਰੀਮ, ਸੂਚਨਾ ਸਟਰੀਮ ਤੇ ਸਰੀਰਕ ਸਿੱਖਿਆ ਵਿਸ਼ਿਆਂ 'ਚ 100 'ਚੋਂ 100 ਅੰਕ ਪ੍ਰਾਪਤ ਕਰਕੇ ਸ਼ਾਨਦਾਰ ਸਫਲਤਾ ਹਾਸਲ ਕੀਤੀ | ਵਿਦਿਆਰਥੀਆਂ ਦੀ ਇਸ ਸਫਲਤਾ ਨੇ ਸਕੂਲ ਦੀ ਉਚ ਸਿੱਖਿਆ ਪ੍ਰਣਾਲੀ ਤੇ ਅਧਿਆਪਕਾਂ ਦੀ ਮਿਹਨਤ ਨੂੰ ਸਿੱਧ ਕਰ ਦਿੱਤਾ | ਸਕੂਲ ਦੇ ਡਾਇਰੈਕਟਰ ਅਨੁੱਜ ਤੋਲਾ ਤੇ ਅਮਿਤ ਤੋਲਾ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਸਦਕਾ ਸੰਭਵ ਹੋਇਆ ਹੈ | ਸਕੂਲ ਦੀ ਪਿ੍ੰਸੀਪਲ ਮਾਰਿਆ ਜਾੱਨ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਲਗਾਤਾਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਐਸ. ਪੀ. ਐਨ. ਐਸ. ਐਸ. ਕੇ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਖ਼ਾਲਸਾ ਕਾਲਜੀਏਟ ਸਕੂਲ ਗੜ੍ਹਦੀਵਾਲਾ ਦੇ ਨਤੀਜੇ ਸ਼ਾਨਦਾਰ ਰਹੇ
Ad Position 24