07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਦਯਾਨੰਦ ਆਦਰਸ਼ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਨਤੀਜਿਆਂ ਵਿਚ ਮਾਰੀ ਬਾਜ਼ੀ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਦਸੂਹਾ, 15 ਮਈ (ਕੌਸ਼ਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਦਯਾਨੰਦ ਆਦਰਸ਼ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੀ ਹੋਣਹਾਰ ਵਿਦਿਆਰਥਣ ਪ੍ਰਾਚੀ ਨੇ 97 ਫ਼ੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਪੱਧਰੀ ਮੈਰਿਟ ਸੂਚੀ ਵਿਚ ਅੱਠਵਾਂ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਵਿਦਿਆਰਥਣ ਪ੍ਰਭਦੀਪ ਕੌਰ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿਚ ਆਪਣਾ ਵਿਸ਼ੇਸ਼ ਸਥਾਨ ਬਣਾਇਆ | ਦੋਨਾਂ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਨਾਲ ਸਕੂਲ, ਮਾਪਿਆਂ ਅਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਇਸ ਤੋਂ ਇਲਾਵਾ ਅਮਨਦੀਪ ਕੌਰ ਨੇ 89 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਪੱਧਰ 'ਤੇ ਤੀਸਰਾ ਸਥਾਨ ਹਾਸਲ ਕੀਤਾ, ਜਦਕਿ ਰਿਧਿਮਾ ਨੇ 88 ਫ਼ੀਸਦੀ ਅੰਕਾਂ ਨਾਲ ਚੌਥਾ ਅਤੇ ਕਰਨ ਸੰਧੂ ਨੇ 87 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਵਾਂ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਚੈਨ ਸਿੰਘ, ਮੈਨੇਜਰ ਰਾਕੇਸ਼ ਬੱਸੀ ਅਤੇ ਸੈਕਟਰੀ ਪੁਨੀਤ ਬੱਸੀ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਉਨ੍ਹਾਂ ਵਿਦਿਆਰਥੀਆਂ ਦੇ ਚਮਕਦਾਰ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ | ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀ ਹੀ ਸਕੂਲ ਦਾ ਅਸਲ ਮਾਣ ਹਨ ਅਤੇ ਮੈਰਿਟ ਸੂਚੀ ਵਿਚ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਦਾ ਸਾਰਾ ਸਿਹਰਾ ਸਕੂਲ ਪ੍ਰਬੰਧਕੀ ਕਮੇਟੀ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਨੂੰ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਕਮਾਹੀ ਦੇਵੀ ਦੇ ਡੀ. ਏ. ਵੀ. ਸਕੂਲ ਦੇ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਟਿ੍ਪਲ ਐਮ. ਇੰਸਟੀਚਿਊਟ ਹੁਸ਼ਿਆਰਪੁਰ ਦਾ ਨਤੀਜਾ ਰਿਹਾ ਸ਼ਾਨਦਾਰ 52 ਵਿਦਿਆਰਥੀਆਂ ਨੇ ਹਾਸਿਲ ਕੀਤੇ 90 ਫ਼ੀਸਦੀ ਤੋਂ ਵੱਧ...
Ad Position 24