07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਕਮਾਹੀ ਦੇਵੀ ਦੇ ਡੀ. ਏ. ਵੀ. ਸਕੂਲ ਦੇ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਤਲਵਾੜਾ, 15 ਮਈ (ਮਨੀਸ਼ਾ ਮਹਿਤਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੇ ਘੋਸ਼ਿਤ ਨਤੀਜਿਆਂ ਵਿਚ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਕਮਾਹੀ ਦੇਵੀ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਪਿ੍ੰਸੀਪਲ ਅਨੀਤਾ ਦੇਵੀ ਨੇ ਦੱਸਿਆ ਕਿ ਵਿਦਿਆਰਥਣ ਅੰਜਲੀ ਨੇ 92 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਮਾਹੀ ਠਾਕੁਰ ਨੇ 91.2 ਫ਼ੀਸਦੀ ਅੰਕ ਲੈ ਕੇ ਦੂਸਰਾ ਸਥਾਨ, ਵਿਦਿਆਰਥਣ ਆਕਸ਼ਰਾ ਨੇ 89 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਅਤੇ ਵਿਦਿਆਰਥਣ ਅਰਚਨਾ ਡਡਵਾਲ ਨੇ 84 ਫ਼ੀਸਦੀ ਅੰਕ ਲੈ ਕੇ ਚੌਥਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ 15 ਵਿਦਿਆਰਥੀਆਂ ਨੇ 500 ਤੋਂ ਵੱਧ ਅੰਕ ਲੈ ਕੇ ਪਾਸ ਹੋਏ ਹਨ | ਡੀ. ਏ. ਬੀ ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ. ਐਸ. ਭੱਲਾ ਅਤੇ ਸਕੂਲ ਦੀ ਪਿ੍ੰਸੀਪਲ ਅਨੀਤਾ ਦੇਵੀ ਨੇ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਵਿਦਿਆਰਥੀਆਂ ਦੇ ਮਾਪਿਆਂ ਅਤੇ ਸਮੂਹ ਸਕੂਲ ਸਟਾਫ਼ ਨੂੰ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਐੱਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਦਯਾਨੰਦ ਆਦਰਸ਼ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਨਤੀਜਿਆਂ ਵਿਚ ਮਾਰੀ ਬਾਜ਼ੀ
Ad Position 24