06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਡੀ. ਏ. ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਡੀ. ਏ. ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ਪਿੰ੍ਰਸੀਪਲ ਪੋ੍ਰ. ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਸਾਇੰਸ ਗਰੁੱਪ ਦੇ ਨਤੀਜੇ 'ਚ ਮੈਡੀਕਲ 'ਚੋਂ ਮਨਮੀਤ ਕੌਰ ਨੇ 90. 8 ਫ਼ੀਸਦੀ ਅੰਕ ਹਾਸਿਲ ਕਰਕੇ ਪਹਿਲਾ, ਪ੍ਰਭਪ੍ਰੀਤ ਸਿੰਘ 88.6 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਦਿਵਯਮ ਕਾਲੀਆ 87 ਫ਼ੀਸਦੀ ਅੰਕ ਹਾਸਿਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਨਾਨ-ਮੈਡੀਕਲ 'ਚੋਂ ਅਨੁਸ਼ਕਾ ਨੇ 94.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਸੁਰਵੀਨ ਕੌਰ 93.2 ਫ਼ੀਸਦੀ ਨੇ ਦੂਜਾ ਤੇ ਮੈਥਲੀ ਸੂਦ ਤੇ ਪਾਰਸ 92.2 ਫ਼ੀਸਦੀ ਅੰਕ ਲੈ ਕੇ ਸੰਯੁਕਤ ਰੂਪ ਵਿਚ ਤੀਜਾ ਸਥਾਨ 'ਤੇ ਰਹੇ | ਇਸ ਤੋਂ ਇਲਾਵਾ ਜਸਮੀਤ ਕੌਰ, ਪ੍ਰਭਪ੍ਰੀਤ ਕੌਰ, ਦਿਲਪ੍ਰੀਤ ਸਿੰਘ ਤੇ ਨਮਨ ਸ਼ਰਮਾ ਨੇ 90 ਫ਼ੀਸਦੀ ਅੰਕ ਹਾਸਿਲ ਕੀਤੇ | ਕਾਮਰਸ ਗਰੁੱਪ 'ਚ ਹਿਤੇਸ਼ ਨੇ 93 ਫ਼ੀਸਦੀ ਅੰਕ ਹਾਸਿਲ ਕਰਕੇ ਪਹਿਲਾ ਸਥਾਨ, ਹਰਜੀਤ ਸੈਣੀ ਨੇ 92.6 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਗੁਰ ਕਮਲ ਦਿਉਲ ਨੇ 92.4 ਫ਼ੀਸਦੀ ਦੇ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਆਂਚਲ, ਨਵਨੀਤ ਸੱਜਣ, ਰਿਸ਼ੀਤਾ, ਤਨਵੀਰ ਕੌਰ, ਸੁਖਬੀਰ ਕੌਰ, ਕਿ੍ਸ਼ਨਾ ਟਕਿਆਰ ਨੇ 90 ਫ਼ੀਸਦੀ ਅੰਕ ਹਾਸਲ ਕੀਤੇ | ਆਰਟਸ ਗਰੁੱਪ ਦੇ ਨਮਨ ਜੂਟਲਾ ਨੇ 90. 8 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਜੈਸਮੀਨ ਤੇ ਲਵਪ੍ਰੀਤ ਸਿੰਘ ਨੇ 87.4 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਪ੍ਰਭਜੋਤ 85.8 ਫ਼ੀਸਦੀ ਹਾਸਿਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਡੀ. ਏ. ਵੀ. ਕਾਲਜੀਏਟ ਸਕੂਲ ਇੰਚਾਰਜ ਡਾ. ਰੂਪਾਕਸ਼ੀ ਬੱਗਾ ਨੇ ਦੱਸਿਆ ਕਿ 35 ਤੋਂ ਵੱਧ ਵਿਦਿਆਰਥੀਆਂ ਨੇ 85 ਫ਼ੀਸਦੀ ਤੋਂ ਵੀ ਵੱਧ ਅੰਕ ਹਾਸਿਲ ਕੀਤੇ ਹਨ | ਉਨ੍ਹਾਂ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੰੂ ਵਧਾਈ ਦਿੰਦੇ ਹੋਏ ਸਖ਼ਤ ਮਿਹਨਤ ਤੇ ਅਨੁਸ਼ਾਸਨ ਨਾਲ ਅੱਗੇ ਵਧਣ ਲਈ ਪ੍ਰੇਰਿਆ | ਇਸ ਮੌਕੇ ਡੀਨ ਪ੍ਰੀਖਿਆ ਪ੍ਰੋ. ਨਵੀਨ ਕੁਮਾਰ ਤੇ ਸਮੂਹ ਸਟਾਫ਼ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਡੀ. ਏ. ਵੀ. ਕਾਲਜੀਏਟ ਸਕੂਲ ਮੈਨੇਜਿੰਗ ਕਮੇਟੀ ਪ੍ਰਧਾਨ ਡਾ. ਅਨੂਪ ਕੁਮਾਰ ਸਕੱਤਰ ਆਰ. ਐਂਮ.ਭੱਲਾ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਮਹੰਤ ਲਾਲ ਸਿੰਘ ਮਾਡਲ ਹਾਈ ਸਕੂਲ ਖੁੱਡਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸਿਲਵਰ ਓਕ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ ਰਿਹਾ
Ad Position 24