06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮਹੰਤ ਲਾਲ ਸਿੰਘ ਮਾਡਲ ਹਾਈ ਸਕੂਲ ਖੁੱਡਾ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਖੁੱਡਾ, 15 ਮਈ (ਸਰਬਜੀਤ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨ ਕੀਤੇ ਗਏ ਦਸਵੀਂ ਜਮਾਤ ਦੇ ਸਲਾਨਾ ਨਤੀਜੇ ਵਿਚ ਮਹੰਤ ਲਾਲ ਸਿੰਘ ਮਾਡਲ ਹਾਈ ਸਕੂਲ ਖੁੱਡਾ ਦੇ ਬੱਚਿਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਰਾਜਵਿੰਦਰ ਕੌਰ ਨੇ ਦੱਸਿਆ ਕਿ ਸਲਾਨਾ ਨਤੀਜੇ ਵਿਚ ਸਕੂਲ ਦੀ ਵਿਦਿਆਰਥਣ ਅੰਮਿ੍ਤਪ੍ਰੀਤ ਕੌਰ ਨੇ 569/650 ਅੰਕ ਪ੍ਰਾਪਤ ਕਰਕੇ ਸਕੂਲ ਚੋਂ ਪਹਿਲਾ, ਹਰਜੋਤ ਸਿੰਘ ਨੇ 536/650 ਅੰਕ ਪ੍ਰਾਪਤ ਕਰਕੇ ਸਕੂਲ ਤੋਂ ਦੂਸਰਾ ਅਤੇ ਤਰਨਪ੍ਰੀਤ ਸਿੰਘ ਨੇ 498/650 ਪੰਖ ਪ੍ਰਾਪਤ ਕਰਕੇ ਸਕੂਲ ਚੋਂ ਤੀਸਰਾ ਸਥਾਨ ਹਾਸਿਲ ਕੀਤਾ ਹੈ | ਇਸ ਮੌਕੇ ਸਕੂਲ ਦੇ ਸਰਪ੍ਰਸਤ ਚੇਅਰਮੈਨ ਸੰਤ ਬਾਬਾ ਤੇਜਾ ਸਿੰਘ ਜੀ ਨੇ ਸਕੂਲ ਦੇ ਸ਼ਾਨਦਾਰ ਨਤੀਜੇ ਤੇ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਨੂੰ ਭਵਿੱਖ ਵਾਸਤੇ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਬੱਚਿਆਂ ਦੀ ਮਿਹਨਤ ਅਤੇ ਸਕੂਲ ਦੇ ਮਿਹਨਤੀ ਸਟਾਫ਼ ਤੇ ਬੱਚਿਆਂ ਦੇ ਮਾਪਿਆਂ ਨੂੰ ਜਾਂਦਾ ਹੈ | ਇਸ ਮੌਕੇ ਸੰਤ ਸੁਖਜੀਤ ਸਿੰਘ, ਵਾਇਸ ਪਿ੍ੰਸੀਪਲ ਸਤਵਿੰਦਰ ਕੌਰ, ਦਵਿੰਦਰ ਕੌਰ, ਸੈਕਟਰੀ ਗੁਰਦੀਪ ਸਿੰਘ, ਡੀ. ਪੀ. ਈ ਬਲਵੀਰ ਸਿੰਘ ਅਤੇ ਸਮੂਹ ਸਟਾਫ਼ ਵੀ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਆਕਸਫੋਰਡ ਸਕੂਲ ਸਹੌੜਾ ਡਡਿਆਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਅਗਲੀ ਖ਼ਬਰ ਡੀ. ਏ. ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24