31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

'ਆਪ' ਦੇ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

Ad Position 21
No active advertisement
ਅਜੀਤ ਡੈਸਕ 17-05-2026
ਹਰਿਆਣਾ, 16 ਮਈ (ਹਰਮੇਲ ਸਿੰਘ ਖੱਖ)-ਸੂਬੇ 'ਚ ਹੋ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਦੇ ਸਬੰਧ 'ਚ ਅੱਜ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਵਲੋਂ ਡਾ. ਰਵਜੋਤ ਸਿੰਘ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ਹੇਠ ਏ.ਆਰ.ਓ ਰਾਜ ਕੁਮਾਰ ਨਾਇਬ ਤਹਿਸੀਲਦਾਰ ਭੂੰਗਾ ਨੂੰ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ ਗਏ | ਇਸ ਮੌਕੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ਨਗਰ ਕੌਂਸਲ ਹਰਿਆਣਾ ਦੀਆਂ ਹੋ ਰਹੀਆਂ ਚੋਣਾਂ ਦੇ ਸਬੰਧ 'ਚ ਸਾਰੇ 11 ਵਾਰਡਾਂ ਲਈ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰ ਪਾਰਟੀ ਦੇ ਆਪਣੇ ਚੋਣ ਨਿਸ਼ਾਨ 'ਤੇ ਚੋਣ ਲੜਨਗੇ ਤੇ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰਨਗੇ | ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੂਬੇ ਅੰਦਰ ਕਰਵਾਏ ਗਏ ਵਿਕਾਸ ਕਾਰਜਾਂ 'ਤੇ ਚੋਣਾਂ ਲੜੀਆਂ ਜਾ ਰਹੀਆਂ ਹਨ, ਜਿਸ ਲਈ ਸ਼ਹਿਰ ਵਾਸੀਆਂ ਅੰਦਰ ਭਾਰੀ ਉਤਸ਼ਾਹ ਦੇਖਣ ਨੂੰ ਮਿੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ 'ਚ ਵਾਰਡ ਨੰਬਰ 1 ਤੋਂ ਆਸ਼ਾ ਕੁਮਾਰੀ, ਵਾਰਡ ਨੰਬਰ 2 ਤੋਂ ਸੰਜੇ ਕਪਲਾ, ਵਾਰਡ ਨੰਬਰ 3 ਤੋਂ ਭਾਵਰਾ, ਵਾਰਡ ਨੰਬਰ 4 ਤੋਂ ਸੁਮੇਰ ਕਪਲਾ, ਵਾਰਡ ਨੰਬਰ 5 ਤੋਂ ਮੀਨਾਕਸ਼ੀ ਕਪਲਾ, ਵਾਰਡ ਨੰਬਰ 6 ਤੋਂ ਰੋਬਿਨ ਕੁਮਾਰ, ਵਾਰਡ ਨੰਬਰ 7 ਤੋਂ ਪੂਜਾ ਕਪਲਾ, ਵਾਰਡ ਨੰਬਰ 8 ਤੋਂ ਹਰਬੰਸ ਸਿੰਘ, ਵਾਰਡ ਨੰਬਰ 9 ਤੋਂ ਨਵਜੀਤ ਸ਼ਰਮਾ, ਵਾਰਡ ਨੰਬਰ 10 ਤੋਂ ਪਵਨ ਕੁਮਾਰ ਤੇ ਵਾਰਡ ਨੰਬਰ 11 ਤੋਂ ਰਾਮ ਜੀਤ ਚੋਣ ਮੈਦਾਨ 'ਚ ਹਨ |
Ad Position 22
No active advertisement
ਪਿਛਲੀ ਖ਼ਬਰ ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਲਖਨਊ ਦੇ ਕਪਤਾਨ ਪੰਤ ਨੂੰ 1.2 ਲੱਖ ਰੁਪਏ ਦਾ ਜੁਰਮਾਨਾ
Ad Position 24