31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਬਾਬਾ ਭਰਥਰੀ ਦੀ ਯਾਦ 'ਚ ਭੀਖੋਵਾਲ ਵਿਖੇ 75ਵਾਂ ਭੰਡਾਰਾ ਤੇ ਸੰਤ ਸਮਾਗਮ ਕਰਵਾਇਆ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨੇ ਭਰੀ ਹਾਜ਼ਰੀ

Ad Position 21
No active advertisement
ਅਜੀਤ ਡੈਸਕ 17-05-2026
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਦੁੱਖ ਨਿਵਾਰਣ ਸ੍ਰੀ ਗੁਰੂ ਨਾਨਕ ਚਰਨਸਰ ਭੀਖੋਵਾਲ ਵਿਖੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਭਾਈ ਅਵਤਾਰ ਸਿੰਘ ਤੇ ਐਡਵੋਕੇਟ ਭਾਈ ਹਰਗੋਪਾਲ ਸਿੰਘ ਦੀ ਦੇਖ-ਰੇਖ ਹੇਠ ਬਾਬਾ ਭਰਥਰੀ ਦੀ ਯਾਦ ਨੂੰ ਸਮਰਪਿਤ 75ਵਾਂ ਸਾਲਾਨਾ ਭੰਡਾਰਾ ਤੇ ਸੰਤ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ, ਜਿਸ 'ਚ ਪੰਜਾਬ ਸਮੇਤ ਹੋਰਨਾਂ ਸੂਬਿਆਂ ਤੋਂ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ, ਉਪਰੰਤ ਵਿਸ਼ਾਲ ਦੀਵਾਨ ਸਜਾਏ ਗਏ, ਜਿਸ 'ਚ ਪ੍ਰਸਿੱਧ ਰਾਗੀ-ਢਾਡੀ ਜਥਿਆਂ ਤੇ ਸੰਤਾਂ-ਮਹਾਂਪੁਰਸ਼ਾਂ ਨੇ ਬਾਬਾ ਭਰਥਰੀ ਜੀ ਦੀ ਜੀਵਨ ਫ਼ਲਸਫ਼ੇ ਅਤੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸੰਤ ਬਾਬਾ ਚਰਨ ਸਿੰਘ ਭੀਖੋਵਾਲ ਵਾਲਿਆਂ ਵਲੋਂ ਮਨੁੱਖਤਾ ਦੀ ਕੀਤੀ ਗਈ ਸੇਵਾ ਨੂੰ ਯਾਦ ਕੀਤਾ | ਇਸ ਦੌਰਾਨ 15 ਮਈ ਨੂੰ ਸ੍ਰੀ ਰਹਿਰਾਸ ਸਾਹਿਬ ਦੇ ਜਾਪ ਉਪਰੰਤ ਸੰਤ ਬਾਬਾ ਚਰਨ ਸਿੰਘ ਭੀਖੋਵਾਲ ਵਾਲਿਆਂ ਦੀ ਯਾਦ 'ਚ ਰਾਤਰੀ ਦੇ ਦੀਵਾਨ ਵੀ ਸਜਾਏ ਗਏ | ਸਮਾਗਮ 'ਚ ਸੰਤ ਬਲਵੀਰ ਸਿੰਘ ਸੀਚੇਵਾਲ, ਸੰਤ ਮਹਿੰਦਰ ਸਿੰਘ ਅਮੈਦ (ਹਰਿਆਣਾ), ਸੰਤ ਜਗਜੀਤ ਸਿੰਘ ਬਰਾੜੀ (ਹਰਿਆਣਾ), ਮਹੰਤ ਰਮਿੰਦਰ ਦਾਸ ਡੇਰਾ ਬਹਾਦਰਪੁਰ, ਸੰਤ ਬਹਾਦਰ ਸਿੰਘ ਮਿੱਠਾ ਟਿਵਾਣਾ, ਸੰਤ ਅਜੀਤ ਸਿੰਘ ਮਿੱਠਾ ਟਿਵਾਣਾ, ਸੰਤ ਅਮਰਜੀਤ ਸਿੰਘ ਮੁਖੀ ਹਰਖੋਵਾਲ ਸੰਪਰਦਾਇ, ਸੰਤ ਕਰਮਜੀਤ ਸਿੰਘ ਤੇ ਸੰਤ ਬਲਵੀਰ ਸਿੰਘ ਟਿੱਬਾ ਸਾਹਿਬ, ਸੰਤ ਹਰਮਨਜੀਤ ਸਿੰਘ, ਸੰਤ ਕਰਨੈਲ ਸਿੰਘ ਨਿਰਮਲ ਮੰਡਲ, ਸੰਤ ਹਰਚਰਨ ਸਿੰਘ ਰਮਦਾਸਪੁਰ, ਸੰਤ ਸਿਮਰਨ ਸਿੰਘ ਨਿੱਕੂ ਚੱਕ, ਬਾਬਾ ਨਾਗਰ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ, ਸੰਤ ਹਰਪ੍ਰੀਤ ਸਿੰਘ ਸ਼ੇਰਪੁਰ, ਬਾਬਾ ਬਲਵੀਰ ਸਿੰਘ ਬਿਰਧ ਆਸ਼ਰਮ, ਸੰਤ ਬਲਵੰਤ ਸਿੰਘ ਹਰਖੋਵਾਲ, ਸੰਤ ਉਪੇਂਦਰ ਪਰਾਸ਼ਰ ਗੱਦੀ ਧਰਮਸ਼ਾਲਾ, ਸੰਤ ਤੇਜਾ ਸਿੰਘ ਗੁਰੂਸਰ ਖੁੱਡੇ ਵਾਲੇ ਆਦਿ ਸੰਤਾਂ-ਮਹਾਂਪੁਰਸ਼ਾਂ ਤੋਂ ਇਲਾਵਾ ਕਵੀਸ਼ਰ ਭਾਈ ਸਤਨਾਮ ਸਿੰਘ, ਭਾਈ ਜਸਵੰਤ ਸਿੰਘ ਹਜ਼ੂਰੀ ਰਾਗੀ, ਭਾਈ ਬਲਵੰਤ ਸਿੰਘ, ਭਾਈ ਸੁਰਜੀਤ ਸਿੰਘ ਵਾਰਸ ਢਾਡੀ ਜਥਾ, ਭਾਈ ਹਰਜੀਤ ਸਿੰਘ ਮੰਡੀ ਗੋਇੰਦਵਾਲ, ਢਾਡੀ ਭਾਈ ਦਲੇਰ ਸਿੰਘ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸੁਖਵਿੰਦਰ ਸਿੰਘ ਗੁਰਦੁਆਰਾ ਰਾਮਪੁਰ ਖੇੜਾ ਤੇ ਹੋਰਨਾਂ ਰਾਗੀ-ਢਾਡੀ ਜਥਿਆਂ ਨੇ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਤੇ ਗੁਰਇਤਿਹਾਸ ਰਾਹੀਂ ਨਿਹਾਲ ਕੀਤਾ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਭਾਈ ਸੁਰਿੰਦਰ ਸਿੰਘ ਸਤੌਰ ਤੇ ਸਿੱਖ ਚਿੰਤਕ ਭਗਵਾਨ ਸਿੰਘ ਜੌਹਲ ਵਲੋਂ ਨਿਭਾਈ ਗਈ | ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਬੀਬੀ ਮਹਿੰਦਰ ਕੌਰ ਜੋਸ਼ ਸਾਬਕਾ ਮੰਤਰੀ, ਦੇਸ ਰਾਜ ਸਿੰਘ ਧੁੱਗਾ ਸਾਬਕਾ ਮੁੱਖ ਸੰਸਦੀ ਸਕੱਤਰ, ਬਲਵੀਰ ਸਿੰਘ ਮਿਆਣੀ ਸਾਬਕਾ ਮੰਤਰੀ, ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ, ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ ਅਕਾਲੀ ਦਲ, ਅਵਤਾਰ ਸਿੰਘ ਜੌਹਲ ਕੌਮੀ ਜਨਰਲ ਸਕੱਤਰ ਅਕਾਲੀ ਦਲ (ਪੁਨਰ ਸੁਰਜੀਤ), ਹਰਕਨਵਲ ਸਿੰਘ ਆਈ. ਏ. ਐਸ., ਗੁਰਪ੍ਰੀਤ ਸਿੰਘ ਪ੍ਰਧਾਨ ਸਿੱਖ ਵੈੱਲਫੇਅਰ ਸੁਸਾਇਟੀ, ਭਾਈ ਉਂਕਾਰ ਸਿੰਘ ਧਾਮੀ, ਜਸਵਿੰਦਰ ਸਿੰਘ ਵਿਰਦੀ, ਮਨਜੀਤ ਸਿੰਘ ਪਨੇਸਰ, ਗੁਰਜੀਤ ਸਿੰਘ ਨੀਲਾ ਨਲੋਆ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ | ਇਸ ਮੌਕੇ ਗੁਰਦੁਆਰਾ ਸਾਹਿਬ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਵੱਖ-ਵੱਖ ਪ੍ਰਕਾਰ ਦੇ ਲੰਗਰ ਤੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਡੈਂਟਲ ਕੈਂਪ ਲਗਾਇਆ ਅਗਲੀ ਖ਼ਬਰ ਕਿਸਾਨਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਤੇ ਰਾਜਪਾਲ ਦੇ ਫੂਕੇ ਪੁਤਲੇ
Ad Position 24